DA ਮਾਮਲੇ ’ਚ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਹਾਈਕੋਰਟ ਦੇ ਫ਼ੈਸਲੇ ‘ਤੇ ਲਾਈ ਰੋਕ

ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਚੱਲ ਰਹੇ ਕਾਨੂੰਨੀ ਵਿਵਾਦ ’ਚ ਸੁਪਰੀਮ ਕੋਰਟ ਦਾ ਅਹਿਮ ਫੈਸਲਾ; ਪੰਜਾਬ ਸਰਕਾਰ ਖ਼ਿਲਾਫ਼ ਕਿਸੇ ਵੀ ਤਰ੍ਹਾਂ ਦੀ ਸਖ਼ਤ ਕਾਰਵਾਈ ’ਤੇ ਰੋਕ

ਚੰਡੀਗੜ੍ਹ : ਪੰਜਾਬ ਸਰਕਾਰ ਨੂੰ ਮਹਿੰਗਾਈ ਭੱਤੇ (DA) ਦੇ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ DA ਦੀ ਅਦਾਇਗੀ ਨਾਲ ਸਬੰਧਤ ਪੰਜਾਬ ਸਰਕਾਰ ਖ਼ਿਲਾਫ਼ ਚੱਲ ਰਹੇ ਦੋਵੇਂ ਮਾਣਹਾਨੀ ਮਾਮਲਿਆਂ ਦੀ ਕਾਰਵਾਈ ’ਤੇ ਰੋਕ ਲਗਾ ਦਿੱਤੀ ਹੈ।

ਮਿਲੀ ਜਾਣਕਾਰੀ ਅਨੁਸਾਰ, ਸੁਪਰੀਮ ਕੋਰਟ ਨੇ ਸਿਵਲ ਕੰਟੈਂਪਟ ਅਤੇ ਕ੍ਰਿਮਿਨਲ ਕੰਟੈਂਪਟ ਦੀ ਕਾਰਵਾਈ ਨੂੰ ਫਿਲਹਾਲ ਰੋਕਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵਿਰੁੱਧ ਇਨ੍ਹਾਂ ਦੋਵਾਂ ਮਾਮਲਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਜ਼ਬਰਦਸਤੀ ਜਾਂ ਸਖ਼ਤ ਕਾਰਵਾਈ ਨਾ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।

ਅਦਾਲਤ ਨੇ ਪੰਜਾਬ ਸਰਕਾਰ ਨੂੰ 1 ਦਸੰਬਰ ਤੱਕ ਲਿਕਵਿਡੇਸ਼ਨ ਪਲਾਨ ਦਾ ਪੂਰਾ ਵੇਰਵਾ ਪੇਸ਼ ਕਰਨ ਲਈ ਕਿਹਾ ਹੈ। ਇਸ ਤੋਂ ਇਲਾਵਾ ਮੁਲਾਜ਼ਮਾਂ ਨੂੰ 31 ਮਾਰਚ ਤੱਕ ਕੀਤੇ ਜਾਣ ਵਾਲੇ ਭੁਗਤਾਨ ਸਬੰਧੀ ਵੀ ਸਰਕਾਰ ਤੋਂ ਵਿਸਥਾਰਪੂਰਵਕ ਜਾਣਕਾਰੀ ਮੰਗੀ ਗਈ ਹੈ।

ਸੁਪਰੀਮ ਕੋਰਟ ਦੇ ਇਸ ਫੈਸਲੇ ਨਾਲ DA ਬਕਾਏ ਦੀ ਅਦਾਇਗੀ ਨੂੰ ਲੈ ਕੇ ਚੱਲ ਰਹੇ ਵਿਵਾਦ ਵਿੱਚ ਪੰਜਾਬ ਸਰਕਾਰ ਨੂੰ ਫਿਲਹਾਲ ਕਾਨੂੰਨੀ ਰਾਹਤ ਮਿਲੀ ਹੈ। ਹੁਣ ਸਾਰੀਆਂ ਨਜ਼ਰਾਂ ਸਰਕਾਰ ਵੱਲੋਂ 1 ਦਸੰਬਰ ਨੂੰ ਅਦਾਲਤ ਵਿੱਚ ਪੇਸ਼ ਕੀਤੇ ਜਾਣ ਵਾਲੇ ਪਲਾਨ ਅਤੇ ਮੁਲਾਜ਼ਮਾਂ ਦੇ ਬਕਾਏ ਦੀ ਅਦਾਇਗੀ ਸਬੰਧੀ ਅਗਲੇ ਕਦਮਾਂ ’ਤੇ ਰਹਿਣਗੀਆਂ