CM ਭਗਵੰਤ ਮਾਨ ਬੋਲੇ- ਪੂਰੇ ਦੇਸ਼ ਦਾ ਸਿਰ ਮਾਣ ਨਾਲ ਉੱਚਾ ਹੋਇਆ

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ’ਤੇ ਟੀਮ ਇੰਡੀਆ ਦਾ ਕਬਜ਼ਾ, ਮੁੱਖ ਮੰਤਰੀ ਭਗਵੰਤ ਮਾਨ ਨੇ ਖਿਡਾਰੀਆਂ ਦੀ ਕੀਤੀ ਰੱਜ ਕੇ ਸ਼ਲਾਘਾ

ਮੁਹਾਲੀ: ਮੁਹਾਲੀ ਦੀ ਧਰਤੀ ’ਤੇ ਖੇਡੀ ਗਈ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੇ ਫਾਈਨਲ ਮੁਕਾਬਲੇ ਵਿੱਚ ਭਾਰਤੀ ਹਾਕੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਖ਼ਿਤਾਬ ਆਪਣੇ ਨਾਮ ਕਰ ਲਿਆ। ਟੀਮ ਇੰਡੀਆ ਦੀ ਇਸ ਸ਼ਾਨਦਾਰ ਜਿੱਤ ਤੋਂ ਬਾਅਦ ਦੇਸ਼ ਭਰ ਵਿੱਚ ਖੁਸ਼ੀ ਦੀ ਲਹਿਰ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਭਾਰਤੀ ਟੀਮ ਨੂੰ ਇਸ ਇਤਿਹਾਸਕ ਸਫ਼ਲਤਾ ਲਈ ਵਧਾਈ ਦਿੱਤੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ X ’ਤੇ ਆਪਣੀ ਖੁਸ਼ੀ ਸਾਂਝੀ ਕਰਦਿਆਂ ਲਿਖਿਆ ਕਿ ਅੱਜ ਮੁਹਾਲੀ ਦੀ ਧਰਤੀ ’ਤੇ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੇ ਫਾਈਨਲ ਵਿੱਚ ਟੀਮ ਇੰਡੀਆ ਨੇ ਬਿਹਤਰੀਨ ਪ੍ਰਦਰਸ਼ਨ ਕਰਕੇ ਖ਼ਿਤਾਬ ਜਿੱਤਿਆ ਹੈ।

ਉਨ੍ਹਾਂ ਕਿਹਾ ਕਿ ਭਾਰਤੀ ਖਿਡਾਰੀਆਂ ਦੀ ਇਸ ਸ਼ਾਨਦਾਰ ਜਿੱਤ ਨਾਲ ਪੂਰੇ ਦੇਸ਼ ਦਾ ਮਾਣ ਵਧਿਆ ਹੈ। ਮੁੱਖ ਮੰਤਰੀ ਨੇ ਸਮੁੱਚੀ ਟੀਮ ਅਤੇ ਦੇਸ਼ ਵਾਸੀਆਂ ਨੂੰ ਇਸ ਇਤਿਹਾਸਕ ਪ੍ਰਾਪਤੀ ਦੀਆਂ ਦਿਲੋਂ ਮੁਬਾਰਕਾਂ ਦਿੱਤੀਆਂ।

ਆਪਣੇ ਸੰਦੇਸ਼ ਦੇ ਅਖੀਰ ਵਿੱਚ ਮੁੱਖ ਮੰਤਰੀ ਨੇ ਜੋਸ਼ ਭਰੇ ਅੰਦਾਜ਼ ਵਿੱਚ ‘ਚੱਕ ਦੇ ਇੰਡੀਆ’ ਅਤੇ ‘ਇਨਕਲਾਬ ਜ਼ਿੰਦਾਬਾਦ’ ਦਾ ਨਾਅਰਾ ਵੀ ਲਗਾਇਆ।

ਜ਼ਿਕਰਯੋਗ ਹੈ ਕਿ ਮੁਹਾਲੀ ਵਿੱਚ ਹੋਏ ਇਸ ਵੱਡੇ ਹਾਕੀ ਟੂਰਨਾਮੈਂਟ ਨੇ ਪੰਜਾਬ ਨੂੰ ਇੱਕ ਵਾਰ ਫਿਰ ਕੌਮਾਂਤਰੀ ਹਾਕੀ ਦੇ ਨਕਸ਼ੇ ’ਤੇ ਚਰਚਾ ਵਿੱਚ ਲਿਆਂਦਾ ਹੈ। ਭਾਰਤੀ ਟੀਮ ਦੀ ਇਸ ਜਿੱਤ ਨੇ ਹਾਕੀ ਪ੍ਰੇਮੀਆਂ ਦੇ ਚਿਹਰਿਆਂ ’ਤੇ ਖੁਸ਼ੀ ਲਿਆ ਦਿੱਤੀ ਹੈ