ਚੰਦੂਮਾਜਰਾ ਦੀ ਅਕਾਲੀ ਦਲ ‘ਚ ਵਾਪਸੀ ‘ਤੇ ਬਲਤੇਜ ਪੰਨੂ ਦਾ ਤਿੱਖਾ ਤਨਜ਼

ਚੰਡੀਗੜ੍ਹ: ਪ੍ਰੇਮ ਸਿੰਘ ਚੰਦੂਮਾਜਰਾ ਦੀ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਨੂੰ ਲੈ ਕੇ ਸਿਆਸੀ ਮਾਹੌਲ ਗਰਮਾ ਗਿਆ ਹੈ। ਸੁਖਬੀਰ ਸਿੰਘ ਬਾਦਲ ਵੱਲੋਂ ਚੰਦੂਮਾਜਰਾ ਨੂੰ ਮੁੜ ਪਾਰਟੀ ਵਿੱਚ ਸ਼ਾਮਲ ਕਰਵਾਏ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂ ਬਲਤੇਜ ਪੰਨੂ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ।

ਬਲਤੇਜ ਪੰਨੂ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਪੋਸਟ ਸਾਂਝੀ ਕਰਦਿਆਂ ਮਰਹੂਮ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਪੁਰਾਣੇ ਬਿਆਨ ਦਾ ਹਵਾਲਾ ਦਿੱਤਾ। ਉਨ੍ਹਾਂ ਲਿਖਿਆ ਕਿ, “ਚੰਦੂਆਂ-ਸ਼ੰਦੂਆਂ ਨੂੰ ਨਾਲ ਲੈ ਕੇ ਵੱਡੀਆਂ ਲੜਾਈਆਂ ਨਹੀਂ ਲੜੀਆਂ ਜਾ ਸਕਦੀਆਂ। ਚੰਦੂ ਦਾ ਸਰੀਰ ਸਾਡੇ ਨਾਲ ਹੁੰਦਾ ਤੇ ਸਮਝੌਤਾ ਕਿਸੇ ਹੋਰ ਨਾਲ!”

ਬਲਤੇਜ ਪੰਨੂ ਨੇ ਇਸ ਟਿੱਪਣੀ ਰਾਹੀਂ ਚੰਦੂਮਾਜਰਾ ਦੀ ਅਕਾਲੀ ਦਲ ਵਿੱਚ ਮੁੜ ਸ਼ਮੂਲੀਅਤ ‘ਤੇ ਸਿਆਸੀ ਤਨਜ਼ ਕੱਸਿਆ ਹੈ।

ਜ਼ਿਕਰਯੋਗ ਹੈ ਕਿ ਪ੍ਰੇਮ ਸਿੰਘ ਚੰਦੂਮਾਜਰਾ ਨੇ ਇੱਕ ਦਿਨ ਪਹਿਲਾਂ ਆਪਣੀ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਉਨ੍ਹਾਂ ਦੀ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਹੋ ਗਈ। ਇਸ ਘਟਨਾਕ੍ਰਮ ਨੇ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ