ਮਾਨਸਾ: ਪਰਵਿੰਦਰ ਝੋਟੇ ਦੇ ਅੰਤਿਮ ਸੰਸਕਾਰ ਨੂੰ ਲੈ ਕੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਅੱਜ PGI ਵਿਖੇ ਪੋਸਟਮਾਰਟਮ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਕੱਲ੍ਹ ਸਵੇਰੇ ਪਰਿਵਾਰ ਵੱਲੋਂ ਉਨ੍ਹਾਂ ਦੀ ਮ੍ਰਿਤਕ ਦੇਹ ਮਾਨਸਾ ਲਈ ਰਵਾਨਾ ਕੀਤੀ ਜਾਵੇਗੀ
ਜਾਣਕਾਰੀ ਮੁਤਾਬਕ, ਸਵੇਰੇ ਕਰੀਬ 5 ਵਜੇ PGI ਤੋਂ ਮ੍ਰਿਤਕ ਦੇਹ ਲੈ ਕੇ ਪਰਿਵਾਰ ਮਾਨਸਾ ਲਈ ਰਵਾਨਾ ਹੋਵੇਗਾ। ਇਸ ਤੋਂ ਬਾਅਦ ਦੁਪਹਿਰ ਕਰੀਬ 12 ਤੋਂ 1 ਵਜੇ ਦੇ ਦਰਮਿਆਨ ਪਰਵਿੰਦਰ ਝੋਟੇ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ
ਖਾਸ ਗੱਲ ਇਹ ਹੈ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਕਿਸੇ ਹੋਰ ਥਾਂ ਦੀ ਬਜਾਏ ਉਨ੍ਹਾਂ ਦੇ ਆਪਣੇ ਖੇਤਾਂ ਵਿੱਚ ਹੀ ਕੀਤਾ ਜਾਵੇਗਾ, ਜਿੱਥੇ ਉਹ ਖੁਦ ਖੇਤੀਬਾੜੀ ਕਰਦੇ ਸਨ
ਦੀਵਾਲੀ ਦੇ ਦਿਨ ਪਰਿਵਾਰ ਅਤੇ ਚਾਹੁਣ ਵਾਲਿਆਂ ਲਈ ਇਹ ਸਮਾਂ ਬੇਹੱਦ ਦੁਖਦਾਈ ਹੋਵੇਗਾ। ਆਪਣੇ ਹੀ ਖੇਤਾਂ ਵਿੱਚੋਂ ਆਪਣੀ ਆਖਰੀ ਵਿਦਾਈ ਲੈਣ ਵਾਲੇ ਪਰਵਿੰਦਰ ਝੋਟੇ ਦੀ ਯਾਦ ਪਰਿਵਾਰ ਅਤੇ ਜਾਣਕਾਰਾਂ ਦੇ ਦਿਲਾਂ ਵਿੱਚ ਹਮੇਸ਼ਾ ਰਹੇਗੀ
