ਸੰਗਰੂਰ 'ਚ PRTC ਬੱਸ ਦਾ ਦਰਦਨਾਕ ਹਾਦਸਾ, 3 ਲੋਕਾਂ ਦੀ ਮੌਤ, 24 ਜ਼ਖ਼ਮੀ; 15 ਨੂੰ ਪਟਿਆਲਾ ਕੀਤਾ ਰੈਫਰ - Punjab Nation TV

ਸੰਗਰੂਰ ‘ਚ PRTC ਬੱਸ ਦਾ ਦਰਦਨਾਕ ਹਾਦਸਾ, 3 ਲੋਕਾਂ ਦੀ ਮੌਤ, 24 ਜ਼ਖ਼ਮੀ; 15 ਨੂੰ ਪਟਿਆਲਾ ਕੀਤਾ ਰੈਫਰ

ਮੁੱਖ ਮੰਤਰੀ ਭਗਵੰਤ ਮਾਨ ਨੇ ਹਾਦਸੇ ‘ਤੇ ਜਤਾਇਆ ਡੂੰਘਾ ਦੁੱਖ, ਜ਼ਖ਼ਮੀਆਂ ਦੇ ਮੁਫ਼ਤ ਇਲਾਜ ਲਈ ਪ੍ਰਸ਼ਾਸਨ ਨੂੰ ਦਿੱਤੀਆਂ ਹਦਾਇਤਾਂ

ਸੰਗਰੂਰ: ਸੰਗਰੂਰ ਵਿਖੇ PRTC ਬੱਸ ਨਾਲ ਵਾਪਰੇ ਦਰਦਨਾਕ ਹਾਦਸੇ ਨੇ ਹਰ ਕਿਸੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਹਾਦਸੇ ਵਿੱਚ 3 ਕੀਮਤੀ ਜਾਨਾਂ ਚਲੀਆਂ ਗਈਆਂ, ਜਦਕਿ 24 ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿੱਚੋਂ 15 ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਨ੍ਹਾਂ ਨੂੰ ਬਿਹਤਰ ਇਲਾਜ ਲਈ ਪਟਿਆਲਾ ਰੈਫਰ ਕੀਤਾ ਗਿਆ ਹੈ।

ਇਸ ਮੰਦਭਾਗੀ ਘਟਨਾ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸੰਗਰੂਰ ਵਿਖੇ PRTC ਬੱਸ ਨਾਲ ਵਾਪਰਿਆ ਦਰਦਨਾਕ ਹਾਦਸਾ ਬੇਹੱਦ ਦੁਖਦਾਈ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਪ੍ਰਸ਼ਾਸਨ ਨੂੰ ਸਾਰੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ, ਤਾਂ ਜੋ ਕਿਸੇ ਵੀ ਜ਼ਖ਼ਮੀ ਨੂੰ ਇਲਾਜ ਸਬੰਧੀ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਭਗਵੰਤ ਮਾਨ ਨੇ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦਿਆਂ ਦੁਖੀ ਪਰਿਵਾਰਾਂ ਨੂੰ ਇਹ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਕਾਮਨਾ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਹਾਦਸੇ ਵਿੱਚ ਜ਼ਖ਼ਮੀ ਹੋਏ ਸਾਰੇ ਲੋਕਾਂ ਦੇ ਜਲਦ ਸਿਹਤਯਾਬ ਹੋਣ ਦੀ ਅਰਦਾਸ ਵੀ ਕੀਤੀ।

ਇਸ ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਹੈ।