ਸੰਗਰੂਰ PRTC ਬੱਸ ਹਾਦਸਾ: ਜ਼ਖ਼ਮੀਆਂ ਦਾ ਹਾਲ ਜਾਣਨ ਲਈ ਵਿਜੇ ਇੰਦਰ ਸਿੰਗਲਾ ਪਹੁੰਚੇ ਪਟਿਆਲਾ ਦੇ ਹਸਪਤਾਲ - Punjab Nation TV

ਸੰਗਰੂਰ PRTC ਬੱਸ ਹਾਦਸਾ: ਜ਼ਖ਼ਮੀਆਂ ਦਾ ਹਾਲ ਜਾਣਨ ਲਈ ਵਿਜੇ ਇੰਦਰ ਸਿੰਗਲਾ ਪਹੁੰਚੇ ਪਟਿਆਲਾ ਦੇ ਹਸਪਤਾਲ

ਪਟਿਆਲਾ: ਸੰਗਰੂਰ ਵਿੱਚ ਵਾਪਰੇ ਦਰਦਨਾਕ PRTC ਬੱਸ ਹਾਦਸੇ ਤੋਂ ਬਾਅਦ ਜ਼ਖ਼ਮੀਆਂ ਦਾ ਹਾਲ ਜਾਣਨ ਲਈ ਕਾਂਗਰਸ ਸੀਨੀਅਰ ਆਗੂ ਵਿਜੇ ਇੰਦਰ ਸਿੰਗਲਾ ਪਟਿਆਲਾ ਪਹੁੰਚੇ। ਉਨ੍ਹਾਂ ਨੇ ਰਾਜਿੰਦਰਾ ਹਸਪਤਾਲ ਅਤੇ ਅਮਰ ਹਸਪਤਾਲ ਵਿਖੇ ਦਾਖ਼ਲ ਜ਼ਖ਼ਮੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਤੇ ਇਲਾਜ ਸਬੰਧੀ ਜਾਣਕਾਰੀ ਹਾਸਲ ਕੀਤੀ।

ਇਸ ਦੌਰਾਨ ਵਿਜੇ ਇੰਦਰ ਸਿੰਗਲਾ ਨੇ ਡਾਕਟਰਾਂ ਨਾਲ ਵੀ ਗੱਲਬਾਤ ਕੀਤੀ ਅਤੇ ਮਰੀਜ਼ਾਂ ਦੀ ਮੌਜੂਦਾ ਸਿਹਤ ਸਥਿਤੀ ਬਾਰੇ ਜਾਣਿਆ। ਉਨ੍ਹਾਂ ਨੇ ਮੈਡੀਕਲ ਟੀਮ ਨੂੰ ਹਦਾਇਤ ਕੀਤੀ ਕਿ ਹਰ ਜ਼ਖ਼ਮੀ ਮਰੀਜ਼ ਨੂੰ ਬਿਹਤਰ ਤੋਂ ਬਿਹਤਰ ਇਲਾਜ ਅਤੇ ਵਿਸ਼ੇਸ਼ ਦੇਖਭਾਲ ਮੁਹੱਈਆ ਕਰਵਾਈ ਜਾਵੇ।

ਉਨ੍ਹਾਂ ਕਿਹਾ ਕਿ ਜ਼ਖ਼ਮੀਆਂ ਦੇ ਇਲਾਜ ਅਤੇ ਜਲਦੀ ਸਿਹਤਯਾਬੀ ਲਈ ਹਰ ਸੰਭਵ ਸਹਿਯੋਗ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਇਸ ਮੁਸ਼ਕਲ ਘੜੀ ਵਿੱਚ ਪੀੜਤ ਪਰਿਵਾਰਾਂ ਨੂੰ ਵੀ ਹਰ ਲੋੜੀਂਦੀ ਮਦਦ ਮਿਲਣੀ ਚਾਹੀਦੀ ਹੈ।

ਵਿਜੇ ਇੰਦਰ ਸਿੰਗਲਾ ਨੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਹਾਦਸੇ ਵਿੱਚ ਜ਼ਖ਼ਮੀ ਹੋਏ ਸਾਰੇ ਲੋਕ ਜਲਦੀ ਪੂਰੀ ਤਰ੍ਹਾਂ ਸਿਹਤਯਾਬ ਹੋਣ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਸ ਔਖੇ ਸਮੇਂ ਵਿੱਚ ਹੌਸਲਾ ਮਿਲੇ।