‘ਵਾਰਿਸ ਪੰਜਾਬ ਦੇ’ ਨੂੰ ਵੱਡਾ ਝਟਕਾ! ਕਈ ਆਗੂਆਂ ਤੇ ਸੇਵਾਦਾਰਾਂ ਨੇ ਫੜਿਆ ‘ਆਪ’ ਦਾ ਪੱਲਾ, CM ਮਾਨ ਨੇ ਕੀਤਾ ਸਵਾਗਤ - Punjab Nation TV

‘ਵਾਰਿਸ ਪੰਜਾਬ ਦੇ’ ਨੂੰ ਵੱਡਾ ਝਟਕਾ! ਕਈ ਆਗੂਆਂ ਤੇ ਸੇਵਾਦਾਰਾਂ ਨੇ ਫੜਿਆ ‘ਆਪ’ ਦਾ ਪੱਲਾ, CM ਮਾਨ ਨੇ ਕੀਤਾ ਸਵਾਗਤ

ਚੰਡੀਗੜ੍ਹ: ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ‘ਵਾਰਿਸ ਪੰਜਾਬ ਦੇ’ ਪਾਰਟੀ ਛੱਡ ਕੇ ਕਈ ਪ੍ਰਮੁੱਖ ਆਗੂਆਂ ਅਤੇ ਸੇਵਾਦਾਰਾਂ ਨੇ ਆਮ ਆਦਮੀ ਪਾਰਟੀ (AAP) ਦਾ ਪੱਲਾ ਫੜ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਸ਼ਾਮਲ ਹੋਏ ਆਗੂਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਂਝੀ ਕੀਤੀ ਜਾਣਕਾਰੀ ਮੁਤਾਬਕ, ਅਜਨਾਲਾ ਤੋਂ ‘ਵਾਰਿਸ ਪੰਜਾਬ ਦੇ’ ਦੇ ਪਹਿਲੇ ਉਮੀਦਵਾਰ ਰਹੇ ਭਾਈ ਸੁਰਿੰਦਰ ਪਾਲ ਸਿੰਘ ਤਾਲਬਪੁਰਾ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਕਈ ਹੋਰ ਅਹੁਦੇਦਾਰ ਅਤੇ ਸੇਵਾਦਾਰ ਵੀ ‘ਆਪ’ ਨਾਲ ਜੁੜ ਗਏ ਹਨ।

ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਚੇਅਰਮੈਨ ਸ. ਮਨਜੀਤ ਸਿੰਘ ਭੋਮਾ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਸੂਬੇ ਦੀ ਤਰੱਕੀ ਲਈ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਨੂੰ ਅੱਗੇ ਵਧਦਾ ਦੇਖਣ ਵਾਲੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ।

ਉਨ੍ਹਾਂ ਸਾਰਿਆਂ ਨੂੰ ਇਕੱਠੇ ਹੋ ਕੇ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਦਾ ਸੱਦਾ ਦਿੱਤਾ। ਇਸ ਸਬੰਧੀ ਮੁੱਖ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਵੀ ਜਾਣਕਾਰੀ ਸਾਂਝੀ ਕੀਤੀ ਅਤੇ ਅੰਤ ਵਿੱਚ ‘ਇਨਕਲਾਬ ਜ਼ਿੰਦਾਬਾਦ’ ਦਾ ਨਾਅਰਾ ਦਿੱਤਾ