ਬੇਟੇ ਹਰਸ਼ਜੀਤ ਸਿੰਘ ਦੀ PCS ਭਰਤੀ ਨੂੰ ਲੈ ਕੇ ਘਿਰੇ ਹਰਭਜਨ ਸਿੰਘ ETO ਨੇ ਕਿਹਾ– ਮਜੀਠੀਆ ਜੀ ਪਹਿਲਾਂ ਆਪਣਾ ਸਟੈਂਡ ਸਪੱਸ਼ਟ ਕਰੋ, ਫਿਰ ਮੈਂ ਆਪਣਾ ਪੱਖ ਰੱਖਾਂਗਾ
ਚੰਡੀਗੜ੍ਹ : PCS ਭਰਤੀ ਦੇ ਮਾਮਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਚਰਚਾ ਤੇਜ਼ ਹੋ ਗਈ ਹੈ। ਇਸ ਮਾਮਲੇ ਸਬੰਧੀ ਬਿਕਰਮ ਸਿੰਘ ਮਜੀਠੀਆ ਵੱਲੋਂ ਸਪੱਸ਼ਟੀਕਰਨ ਮੰਗੇ ਜਾਣ ਤੋਂ ਬਾਅਦ ਕੈਬਨਿਟ ਮੰਤਰੀ ਹਰਭਜਨ ਸਿੰਘ ETO ਨੇ ਜਵਾਬ ਦਿੱਤਾ ਹੈ।
ਹਰਭਜਨ ਸਿੰਘ ETO ਨੇ ਕਿਹਾ ਕਿ ਉਹ PCS ਭਰਤੀ ਦੇ ਮਾਮਲੇ ਵਿੱਚ ਆਪਣਾ ਪੱਖ ਜ਼ਰੂਰ ਸਪੱਸ਼ਟ ਕਰਨਗੇ, ਪਰ ਇਸ ਤੋਂ ਪਹਿਲਾਂ ਬਿਕਰਮਜੀਤ ਸਿੰਘ ਮਜੀਠੀਆ ਨੂੰ ਦੋ ਸਵਾਲਾਂ ਦੇ ਜਵਾਬ ਦੇਣੇ ਚਾਹੀਦੇ ਹਨ।
ਉਨ੍ਹਾਂ ਨੇ ਮਜੀਠੀਆ ਨੂੰ ਸਵਾਲ ਕਰਦਿਆਂ ਪੁੱਛਿਆ ਕਿ ਜੇਕਰ ਉਨ੍ਹਾਂ ਦੇ ਬੇਟੇ ਹਰਸ਼ਜੀਤ ਸਿੰਘ ਨੇ PCS Mains ਦੀ ਪ੍ਰੀਖਿਆ ਪਾਸ ਕੀਤੀ ਹੋਈ ਹੈ ਤਾਂ ਇਸ ਸਥਿਤੀ ਵਿੱਚ ਮਜੀਠੀਆ ਦਾ ਕੀ ਸਟੈਂਡ ਹੋਵੇਗਾ?
ਦੂਜਾ ਸਵਾਲ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ PCS Mains ਦੀ ਸੂਚੀ ਵਿੱਚ ਉਨ੍ਹਾਂ ਦੇ ਬੇਟੇ ਦਾ ਨਾਮ ਨਹੀਂ ਹੈ ਤਾਂ ਫਿਰ ਮਜੀਠੀਆ ਇਸ ਬਾਰੇ ਕੀ ਕਹਿਣਗੇ?
ਹਰਭਜਨ ਸਿੰਘ ETO ਨੇ ਕਿਹਾ ਕਿ ਉਹ ਬਿਕਰਮ ਮਜੀਠੀਆ ਦੇ ਜਵਾਬ ਦੀ ਉਡੀਕ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਆਪਣੇ ਨੈਤਿਕ ਮੁੱਲਾਂ ਅਤੇ ਸਿਧਾਂਤਾਂ ਨਾਲ ਜਨਤਕ ਜੀਵਨ ਵਿੱਚ ਆਪਣੀ ਭੂਮਿਕਾ ਨਿਭਾਉਂਦੇ ਰਹਿਣਗੇ।
ਇਸ ਬਿਆਨ ਨਾਲ PCS ਭਰਤੀ ਦਾ ਮੁੱਦਾ ਇੱਕ ਵਾਰ ਫਿਰ ਪੰਜਾਬ ਦੀ ਸਿਆਸਤ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ
