ਉੱਤਰ-ਪ੍ਰਦੇਸ਼ ਵਿੱਚ ਸ਼੍ਰਾਵਸਤੀ ਦੇ ਇਕੌਨਾ ਖੇਤਰ ਵਿੱਚ ਇੱਕ ਭਿਆਨਕ ਸਡ਼ਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਦੱਸ ਦਈਏ ਕਿ ਇਸ ਹਾਦਸੇ ਵਿੱਚ ਕਾਰ ਸਵਾਰ 6 ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ 8 ਲੋਕ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਇਨੋਵਾ ਕਾਰ ਦਰੱਖਤ ਨਾਲ ਟਕਰਾਉਣ ਨਾਲ ਕਰੀਬ 14 ਲੋਕ ਜ਼ਖਮੀ ਹੋ ਗਏ। ਪੁਲਿਸ ਨੇ ਮੌਕੇ ਤੇ ਪਹੁੰਚ ਕਾਰ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਿਆ ਜਿਹਨਾਂ ਵਿੱਚੋ 6 ਲੋਕਾਂ ਦੀ ਮੌਤ ਹੋ ਚੁੱਕੀ ਸੀ। ਉੱਥੇ ਹੀ 8 ਲੋਕਾਂ ਦਾ ਇਲਾਜ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਕਾਰ ਸਵਾਰ ਲੁਧਿਆਣਾ ਤੋ ਉੱਤਰ-ਪ੍ਰਦੇਸ਼ ਵਿੱਚ ਇੱਕ ਰਿਸ਼ਤੇਦਾਰ ਦੇ ਅੰਤਿਮ-ਸੰਸਕਾਰ ਵਿੱਚ ਆਏ ਸਨ।
