ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਚਾਨਕ ਤਬੀਅਤ ਵਿਗੜ ਜਾਣ ਕਾਰਨ ਉਨ੍ਹਾਂ ਨੂੰ ਮੁਹਾਲੀ ਦੇ ਸੁਪਰ ਸਪੈਸ਼ਲਿਟੀ ਫੋਰਟਿਸ ਹਸਪਤਾਲ ਦੇ ਆਈਸੀਯੂ ਵਿਚ ਸ਼ਿਫ਼ਟ ਕੀਤਾ ਗਿਆ।
ਇਸ ਦੀ ਜਾਣਕਾਰੀ ਮਿਲਣ ਪਿੱਛੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਆਪਣੇ ਸਾਰੇ ਰੁਝੇਵੇਂ ਛੱਡ ਆਪਣੇ ਪਿਤਾ ਕੋਲ ਪਹੁੰਚ ਕੇ ਪਿਤਾ ਦਾ ਹਾਲਚਾਲ ਪੁੱਛਿਆ। ਉਨ੍ਹਾਂ ਇਲਾਜ ਵਿਚ ਲੱਗੇ ਡਾਕਟਰਾਂ ਤੇ ਮੈਡੀਕਲ ਟੀਮ ਨਾਲ ਵੀ ਗੱਲਬਾਤ ਕੀਤੀ।
ਜਾਣਕਾਰੀ ਅਨੁਸਾਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਠੀਕ ਨਾ ਹੋਣ ਕਾਰਨ ਲੰਘੇ ਐਤਵਾਰ ਬਾਦਲ ਪਰਿਵਾਰ ਵੱਲੋਂ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਲਿਆਂਦਾ ਗਿਆ ਸੀ। ਡਾਕਟਰਾਂ ਨੇ ਮੁੱਢਲੀ ਮੈਡੀਕਲ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਪ੍ਰਾਈਵੇਟ ਵਾਰਡ ਵਿਚ ਦਾਖ਼ਲ ਕਰ ਲਿਆ।
