ਧਰਨੇ ‘ਤੇ ਬੈਠੇ ਪਹਿਲਵਾਨਾਂ ਨਾਲ ਬਦਸਲੂਕੀ ਕਰਨ ਤੇ’ ਬੋਲੀ ਸਿੰਮੀ ਚਾਹਲ, ਕਿਹਾ ਬਹੁਤ ਗੁੱਸਾ ਆ ਰਿਹਾ

ਪੰਜਾਬੀ ਅਦਾਕਾਰਾ ਸਿੰਮੀ ਚਾਹਲ ਨੇ ਇੱਕ ਸੋਸ਼ਲ ਮੀਡੀਆ ਤੇ’ ਪੋਸਟ ਸਾਂਝੀ ਕੀਤੀ ਹੈ ਜਿਸ ਚ’ ਉਸ ਨੇ ਧਰਨੇ ‘ਤੇ ਬੈਠੇ ਪਹਿਲਵਾਨਾਂ ਨਾਲ ਪੁਲਿਸ ਵੱਲੋਂ ਬਦਸਲੂਕੀ ਕਰਨ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ ‘ਤੇ ਪੋਸਟ ਸ਼ੇਅਰ ਕੀਤੀ। ਇਸ ਦੇ ਨਾਲ ਉਸ ਨੇ ਲਿਖਿਆ ਹੈ, ‘ਇਹ ਕਿਸੇ ਵੀ ਹਾਲ ‘ਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਤੇ ਮੈਨੂੰ ਇਸ ਸਮੇਂ ਬਹੁਤ ਗੁੱਸਾ ਆ ਰਿਹਾ ਹੈ। ਦੱਸ ਦਈਏ ਕਿ ਬੀਤੇ ਦਿਨ ਧਰਨੇ ‘ਤੇ ਬੈਠੇ ਪਹਿਲਵਾਨਾਂ ਨਾਲ ਦਿੱਲੀ ਪੁਲਿਸ ਨੇ ਬਦਸਲੂਕੀ ਕੀਤੀ ਸੀ। ਇਸ ਤੋਂ ਬਾਅਦ ਪੂਰੇ ਦੇਸ਼ ‘ਚ ਕਾਫੀ ਜ਼ਿਆਦਾ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ। ਧਰਨੇ ‘ਤੇ ਬੈਠੀ ਵਿਨੇਸ਼ ਫੋਗਾਟ ਤੇ ਬਜਰੰਗ ਪੁਨੀਆ ਨੇ ਤਾਂ ਆਪਣੇ ਮੈਡਲ ਤੱਕ ਵਾਪਸ ਕਰਨ ਦਾ ਐਲਾਨ ਵੀ ਕਰ ਦਿੱਤਾ ਹੈ।

Tags :