ਜੰਮੂ-ਕਸ਼ਮੀਰ: ਭਾਜਪਾ ਕੇਂਦਰੀ ਮੰਤਰੀ ਮੰਡਲ ਅਤੇ ਸੰਗਠਨ ਵਿੱਚ ਫੇਰਬਦਲ ਕਰ ਰਹੀ ਹੈ। ਇਸ ਦੇ ਨਾਲ ਹੀ ਚਰਚਾ ਹੈ ਕਿ 2024 ‘ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਭਾਜਪਾ ਜੰਮੂ-ਕਸ਼ਮੀਰ ਦੇ ਰਾਜਪਾਲ ਨੂੰ ਬਦਲ ਸਕਦੀ ਹੈ। ਇਸ ਦੇ ਲਈ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਨਾਂ ਚਰਚਾ ‘ਚ ਹੈ।
ਕਿਹਾ ਜਾ ਰਿਹਾ ਹੈ ਕਿ 2020 ‘ਚ ਰਾਜਪਾਲ ਬਣੇ ਮਨੋਜ ਸਿਨਹਾ ਨੂੰ ਇਸ ਜ਼ਿੰਮੇਵਾਰੀ ਤੋਂ ਮੁਕਤ ਕੀਤਾ ਜਾ ਸਕਦਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇ ਮਹਾਰਾਸ਼ਟਰ ਦਾ ਰਾਜਪਾਲ ਬਣਨ ਨੂੰ ਲੈ ਕੇ ਵੀ ਚਰਚਾ ਸ਼ੁਰੂ ਹੋ ਗਈ ਸੀ। ਹਾਲਾਂਕਿ ਇਸ ਬਾਰੇ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ।
