ਲਾਰੈਂਸ ਬਿਸ਼ਨੋਈ ਨੂੰ ਚੜਿਆ 105 ਬੁਖ਼ਾਰ, ਕਰਵਾਇਆ ਹਸਪਤਾਲ ਦਾਖਿਲ

ਬਠਿੰਡਾ ਕੇਂਦਰੀ ਜੇਲ੍ਹ ‘ਚ ਬੰਦ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਸੋਮਵਾਰ ਦੇਰ ਰਾਤ ਅਚਾਨਕ ਤਬੀਅਤ ਵਿਗੜ ਗਈ ਜਿਸ ਕਾਰਨ ਉਸ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਸੂਤਰਾਂ ਮੁਤਾਬਕ ਲਾਰੈਂਸ ਪਿਛਲੇ ਕੁਝ ਦਿਨਾਂ ਤੋਂ ਬੁਖਾਰ ਤੋਂ ਪੀੜਤ ਸੀ ਤੇ ਹੁਣ ਬੁਖਾਰ ਨਾ ਉਤਰਨ ਕਾਰਨ ਉਸ ਨੂੰ ਫਰੀਦਕੋਟ ਵਿਖੇ ਦਾਖਲ ਕਰਵਾਇਆ ਗਿਆ ਹੈ। ਡਾਕਟਰਾਂ ਦੀ ਇੱਕ ਚੁਣੀ ਟੀਮ 24 ਘੰਟੇ ਬਿਸ਼ਨੋਈ ਦਾ ਇਲਾਜ ਕਰ ਰਹੀ ਹੈ।

ਸੋਮਵਾਰ ਦੇਰ ਰਾਤ ਤਬੀਅਤ ਖਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਸਖਤ ਸੁਰੱਖਿਆ ਵਿਚਕਾਰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਲਾਰੈਂਸ ਦੇ ਆਲੇ-ਦੁਆਲੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਜਾਣ ਤੋਂ ਪਹਿਲਾਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ ਜਿਸ ਕਾਰਨ ਪੁਲਸ ਦਿਨ-ਰਾਤ ਉਸ ‘ਤੇ ਨਜ਼ਰ ਰੱਖ ਰਹੀ ਹੈ। ਜਾਨੋਂ ਮਾਰਨ ਦੀਆਂ ਧਮਕੀਆਂ ਤੋਂ ਬਾਅਦ, ਪੁਲਿਸ ਜੋਖਮ ਨਹੀਂ ਲੈਣਾ ਚਾਹੁੰਦੀ ਅਤੇ ਸਿਰਫ ਕੁਝ ਚੋਣਵੇਂ ਲੋਕਾਂ ਨੂੰ ਉਸਦੇ ਆਲੇ ਦੁਆਲੇ ਆਉਣ ਦੀ ਆਗਿਆ ਹੈ

Tags :