ਹੁਣ ਤੱਕ 26280 ਲੋਕਾਂ ਨੂੰ ਪ੍ਰਭਾਵਿਤ ਇਲਾਕਿਆਂ ਵਿੱਚੋ ਬਾਹਰ ਕੱਢ ਸੁਰੱਖਿਅਤ ਥਾਵਾਂ ਤੇ ਪਹੁੰਚਾਇਆ, 38 ਲੋਕਾਂ ਦੀ ਗਈ ਜਾਨ, 2 ਲਾਪਤਾ

ਪੰਜਾਬ ਵਿੱਚ ਭਾਰੀ ਮੀਹ ਨੇ ਲਗਾਤਾਰ ਤਬਾਈ ਮਚਾਈ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ, ਪੰਜਾਬ ਸਰਕਾਰ ਦੇ ਨਿਰਦੇਸ਼ਾ ਅਨੁਸਾਰ,ਹੁਣ ਤੱਕ 26280 ਲੋਕਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆ ਵਿੱਚੋ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ ਤੇ ਪਹੁੰਚਾਇਆ ਗਿਆ ਹੈ। ਸੂਬੇ ਵਿੱਚ ਕੁੱਲ 155 ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ, ਜਿਹਨਾਂ ਵਿੱਚੋ 3828 ਲੋਕ ਠਹਿਰੇ ਹੋਏ ਹਨ। ਹੁਣ ਤੱਕ 38 ਲੋਕਾਂ ਦੀ ਜਾਨ ਜਾ ਚੁੱਕੀ ਹੈ, 15 ਜ਼ਖਮੀ ਹੋਏ ਹਨ ਅਤੇ 2 ਅਜੇ ਵੀ ਲਾਪਤਾ ਹਨ।

ਪਸ਼ੂ ਪਾਲਣ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸੂਬੇ ਵਿੱਚ ਕੁੱਲ 2198 ਪਸ਼ੂਆਂ ਦਾ ਇਲਾਜ ਕੀਤਾ ਗਿਆ ਅਤੇ 7243 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ ਹੈ। ਵਿਭਾਗ ਦੀਆਂ ਬਚਾਅ ਟੀਮਾਂ ਲੋੜਵੰਦ ਪਸ਼ੂਆਂ ਦੇ ਇਲਾਜ, ਫੀਡ ਸਪਲਾਈ, ਚਾਰਾ ਅਤੇ ਸਿਲੇਜ ਮੁਹੱਈਆ ਕਰਵਾਉਣ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ। ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਤਨਦੇਹੀ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ 458 ਰੈਪਿਡ ਰਿਸਪਾਂਸ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੰਮ ਕਰ ਰਹੀਆਂ ਹਨ।