ਵੱਡਾ ਹਾਦਸਾ, ਟਰਾਂਸਫਾਰਮਰ ਵਿੱਚ ਹੋਇਆ ਧਮਾਕਾ, 4 ਪੁਲਿਸ ਮੁਲਾਜ਼ਮਾ ਸਮੇਤ 15 ਲੋਕਾਂ ਦੀ ਮੌਤ

ਉੱਤਰਾਖੰਡ ਵਿੱਚ ਇੱਕ ਵੱਡਾ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ, ਚਮੋਲੀ ਕਸਬੇ ‘ਚ ਸੀਵਰ ਟ੍ਰੀਟਮੈਂਟ ਪਲਾਂਟ ਨੇੜੇ ਟਰਾਂਸਫਾਰਮਰ ‘ਚ ਧਮਾਕਾ ਹੋਣ ਕਾਰਨ 15 ਲੋਕਾਂ ਦੀ ਮੌਤ ਹੋ ਗਈ ਹੈ। ਚਮੋਲੀ ਦੇ ਐਸਪੀ ਪਰਮਿੰਦਰ ਡੋਭਾਲ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ। ਇਹ ਘਟਨਾ ਚਮੋਲੀ ਕਸਬੇ ਦੇ ਅਲਕਨੰਦਾ ਨਦੀ ਕੋਲ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਟਰਾਂਸਫਾਰਮਰ ‘ਚ ਧਮਾਕਾ ਹੋਇਆ ਅਤੇ ਫਿਰ ਲੋਕ ਇਸਦੀ ਲਪੇਟ ‘ਚ ਆ ਗਏ। ਮੌਕੇ ‘ਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ।

ਰਾਜ ਦੇ ਏਡੀਜੀਪੀ ਵੀ ਮੁਰੁਗੇਸਨ ਨੇ ਦੱਸਿਆ ਕਿ ਨਮਾਮੀ ਗੰਗਾ ਪ੍ਰੋਜੈਕਟ ‘ਤੇ ਕੰਮ ਚੱਲ ਰਿਹਾ ਹੈ। ਇੱਥੇ ਕਰੰਟ ਲੱਗਣ ਨਾਲ 15 ਲੋਕਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ‘ਚ ਇਕ ਪੁਲਸ ਸਬ-ਇੰਸਪੈਕਟਰ ਅਤੇ 3 ਹੋਮਗਾਰਡ ਜਵਾਨ ਵੀ ਸ਼ਾਮਲ ਹਨ। ਦੂਜੇ ਪਾਸੇ ਲੋਕਾਂ ਨੇ ਊਰਜਾ ਨਿਗਮ ’ਤੇ ਲਾਪ੍ਰਵਾਹੀ ਦਾ ਦੋਸ਼ ਲਾਉਂਦਿਆਂ ਕਾਰਵਾਈ ਦੀ ਮੰਗ ਕੀਤੀ ਹੈ। ਸਿਹਤ ਮੰਤਰੀ ਧਨ ਸਿੰਘ ਵੀ ਚਮੋਲੀ ਵਿੱਚ ਘਟਨਾ ਵਾਲੀ ਥਾਂ ਲਈ ਰਵਾਨਾ ਹੋ ਗਏ ਹਨ।