ਸ਼ਾਹਕੋਟ: ਪੰਜਾਬ ‘ਚ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਕਈ ਜ਼ਿਲਿਆਂ ‘ਚ ਪਾਣੀ ਭਰ ਗਿਆ। ਸ਼ਾਹਕੋਟ ਸਬ-ਡਵੀਜ਼ਨ ਦੇ ਲੋਹੀਆਂ ਬਲਾਕ ਵਿੱਚ ਵੀ ਪਾਣੀ ਭਰ ਜਾਣ ਕਾਰਨ ਸ਼ਹਿਰ ਦੀ ਹਾਲਤ ਖਰਾਬ ਹੈ। ਅਜਿਹੇ ਵਿੱਚ ਇਸ ਬਲਾਕ ਅਧੀਨ ਆਉਂਦੇ ਸਾਰੇ ਸਰਕਾਰੀ ਸਕੂਲਾਂ ਅਤੇ ਵਿੱਦਿਅਕ ਅਦਾਰਿਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ।
ਛੁੱਟੀਆਂ ਦਾ ਐਲਾਨ ਕਰਦਿਆਂ ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਸਕੂਲ 24 ਤੋਂ 26 ਜੁਲਾਈ ਤੱਕ ਬੰਦ ਰਹਿਣਗੇ। ਦੱਸ ਦੇਈਏ ਕਿ ਸ਼ਾਹਕੋਟ ਦੇ ਸੀਨੀਅਰ ਪ੍ਰਾਇਮਰੀ ਸਕੂਲ ਮੁੰਡੀ ਸ਼ਹਿਰੀਆਂ, ਸੀਨੀਅਰ ਪ੍ਰਾਇਮਰੀ ਸਕੂਲ ਮੁੰਡੀ ਚੋਹਾਲੀਆਂ, ਸੀਨੀਅਰ ਪ੍ਰਾਇਮਰੀ ਸਕੂਲ ਮੁੰਡੀ ਕਾਸੂ ਅਤੇ ਸਰਕਾਰੀ ਸਕੂਲ ਢੱਕਾ ਬਸਤੀ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਭਾਰੀ ਮੀਂਹ ਕਾਰਨ ਸ਼ਾਹਕੋਟ ਦੇ ਸਕੂਲਾਂ ਵਿੱਚ ਰਾਹਤ ਕੈਂਪ ਵੀ ਲਗਾਏ ਗਏ ਹਨ।
