CM Mann ਦਾ ਵੱਡਾ ਐਲਾਨ, ਬੱਚਿਆਂ ਲਈ ਸਰਕਾਰੀ ਸਕੂਲਾਂ ‘ਚ ਚੱਲਣਗੀਆਂ ਬੱਸਾਂ

ਪੰਜਾਬ: ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਸਕੂਲਾਂ ਲਈ ਅਹਿਮ ਫੈਸਲਾ ਲਿਆ ਹੈ। ਦਰਅਸਲ, ਸੀਐਮ ਮਾਨ ਨੇ ਸਰਕਾਰੀ ਸਕੂਲਾਂ ਵਿੱਚ ਬੱਸਾਂ ਚਲਾਉਣ ਦਾ ਐਲਾਨ ਕੀਤਾ ਹੈ। ਇਸ ਕਾਰਨ ਹੁਣ ਬੱਚਿਆਂ ਨੂੰ ਪੜ੍ਹਾਈ ਅੱਧ ਵਿਚਾਲੇ ਨਹੀਂ ਛੱਡਣੀ ਪਵੇਗੀ। ਸਰਕਾਰ ਨੇ ਇਸ ਪ੍ਰਾਜੈਕਟ ਲਈ 21 ਕਰੋੜ ਰੁਪਏ ਦੀ ਰਾਸ਼ੀ ਵੀ ਦਿੱਤੀ ਹੈ।

ਦੱਸ ਦੇਈਏ ਕਿ ਇਸ ਪ੍ਰੋਜੈਕਟ ਦੇ ਪਹਿਲੇ ਪੜਾਅ ਵਿੱਚ 15 ਲੜਕੀਆਂ ਦੀ ਬੱਸ ਸੇਵਾ ਅਤੇ 117 ਸਕੂਲ ਆਫ਼ ਐਮੀਨੈਂਸ ਨੂੰ ਸ਼ਾਮਲ ਕੀਤਾ ਗਿਆ ਹੈ। ਸੀਐਮ ਮਾਨ ਨੇ ਕਿਹਾ ਕਿ ਸਕੂਲ ਦੀ ਦੂਰੀ ਕਾਰਨ ਲੜਕੀਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਦੂਜੇ ਪਾਸੇ ਕਈ ਕੁੜੀਆਂ ਨੂੰ ਪੜ੍ਹਾਈ ਛੱਡਣ ਲਈ ਵੀ ਮਜਬੂਰ ਕਰ ਦਿੱਤਾ ਜਾਂਦਾ ਹੈ। ਇਸ ਕਾਰਨ ਸਰਕਾਰ ਨੇ ਇਹ ਕਦਮ ਚੁੱਕਿਆ ਹੈ ਤਾਂ ਜੋ ਬੱਚੇ ਆਸਾਨੀ ਨਾਲ ਸਕੂਲ ਜਾ ਸਕਣ ਅਤੇ ਪੜ੍ਹੇ-ਲਿਖੇ ਹੋ ਕੇ ਦੇਸ਼ ਦਾ ਮਾਣ ਵਧਾ ਸਕਣ।