ਪੰਜਾਬ ਵਿੱਚ ਨਗਰ ਕੌਸਲਾਂ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਦਾ ਐਲਾਨ

ਪੰਜਾਬ ਦੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਦਾ ਐਲਾਨ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ, ਇਹ ਚੋਣਾਂ 1 ਨਵੰਬਰ ਤੋਂ 15 ਨਵੰਬਰ ਤੱਕ ਹੋਣਗੀਆਂ। ਜਿਸ ਦੀ ਪ੍ਰਵਾਨਗੀ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਦਿੱਤੀ ਹੈ।

 ਰਾਜਪਾਲ ਵੱਲੋਂ ਜਾਰੀ ਹੁਕਮਾਂ ਅਨੁਸਾਰ ਪੰਜਾਬ ਵਿੱਚ 39 ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਤੋਂ ਇਲਾਵਾ 27 ਵਾਰਡਾਂ ਦੀਆਂ ਜ਼ਿਮਨੀ ਚੋਣਾਂ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ।