ਪੰਜਾਬ ਦੇ ਰੂਪਨਗਰ ਜ਼ਿਲ੍ਹੇ ਦੇ ਨੰਗਲ ਦੇ ਪਿੰਡ ਕਲਿੱਤਰਾਂ ਤੋਂ ਇੱਕ ਮੰਦਭਾਗੀ ਖਬਰ ਮਿਲੀ ਹੈ। ਦੱਸ ਦਈਏ ਕਿ ਪਿੰਡ ਦੇ ਵਸਨੀਕ ਦੀ ਕਰੰਟ ਲੱਗਣ ਦੇ ਨਾਲ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਮ੍ਰਿਤਕ ਦੀ ਪਹਿਚਾਣ ਅੱਛਰ ਸਿੰਘ ਵਜੋਂ ਹੋਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਅੱਛਰ ਸਿੰਘ ਖੇਤਾਂ ਵਿੱਚ ਆਪਣੀ ਮੋਟਰ ‘ਤੇ ਪਾਣੀ ਲਗਾਉਣ ਲਈ ਗਿਆ ਸੀ ਪਰ ਉਸਦੀ ਕਰੰਟ ਲਗਣ ਦੇ ਨਾਲ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਅੱਛਰ ਸਿੰਘ ਪੰਜ ਧੀਆਂ ਦਾ ਪਿਓ ਸੀ। ਮ੍ਰਿਤਕ ਕਾਫੀ ਗਰੀਬ ਪਰਿਵਾਰ ਤੋਂ ਸੀ ਅਤੇ ਠੇਕੇ ‘ਤੇ ਖੇਤੀਬਾੜੀ ਕਰਦਾ ਸੀ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਉਹ ਆਪਣੇ ਪਿੱਛੇ ਪੰਜ ਬੇਟੀਆਂ ਅਤੇ ਇੱਕ ਬੇਟਾ ਛੱਡ ਗਿਆ ਹੈ। ਇਸ ਦੌਰਾਨ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ।
