ਮਾਨਸਾ: ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਵੱਡੀ ਕਾਮਯਾਬੀ ਮਿਲੀ ਹੈ। ਦਰਅਸਲ ਅਮਰੀਕਾ ਪੁਲਿਸ ਨੇ ਹਥਿਆਰ ਮਾਫੀਆ ਗੈਂਗਸਟਰ ਧਰਮਨਜੋਤ ਸਿੰਘ ਕਾਹਲੋਂ ਨੂੰ ਗ੍ਰਿਫਤਾਰ ਕਰ ਲਿਆ ਹੈ। ਸੂਤਰਾਂ ਅਨੁਸਾਰ ਧਰਮਨਜੋਤ ਨੇ ਗੈਂਗਸਟਰਾਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨੂੰ ਹਥਿਆਰ ਸਪਲਾਈ ਕੀਤੇ ਸਨ।
ਫਿਲਹਾਲ ਭਾਰਤ ਦੀਆਂ ਸੁਰੱਖਿਆ ਏਜੰਸੀਆਂ ਅਮਰੀਕਾ ਦੇ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (ਐਫਬੀਆਈ) ਨਾਲ ਸੰਪਰਕ ਕਰ ਰਹੀਆਂ ਹਨ, ਤਾਂ ਜੋ ਦੋਸ਼ੀ ਧਰਮਜੋਤ ਨੂੰ ਭਾਰਤ ਲਿਆਂਦਾ ਜਾ ਸਕੇ। ਦੱਸ ਦੇਈਏ ਕਿ ਪ੍ਰੋਡਕਸ਼ਨ ਵਾਰੰਟ ਦੌਰਾਨ ਗੈਂਗਸਟਰ ਮਨਦੀਪ ਤੂਫਾਨ, ਮਨੀ ਰਈਆ ਨੇ ਖੁਲਾਸਾ ਕੀਤਾ ਸੀ ਕਿ ਧਰਮਨਜੋਤ ਦੇ ਇਸ਼ਾਰੇ ‘ਤੇ ਹੀ ਮਾਨਸਾ ‘ਚ ਸ਼ੂਟਰਾਂ ਨੂੰ ਹਥਿਆਰ ਪਹੁੰਚਾਏ ਗਏ ਸਨ। ਜ਼ਿਕਰਯੋਗ ਹੈ ਕਿ ਇਸੇ ਕਾਰਨ ਪੰਜਾਬ ਪੁਲਸ ਨੇ ਬਲਦੇਵ ਚੌਧਰੀ, ਸੰਦੀਪ ਕਾਹਲੋਂ ਅਤੇ ਸਤਬੀਰ ਸਿੰਘ ਨੂੰ ਗ੍ਰਿਫਤਾਰ ਕੀਤੇ ਹਥਿਆਰਾਂ ਦੀ ਸਪਲਾਈ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਹੈ। ਅੰਮ੍ਰਿਤਸਰ ਦਾ ਰਹਿਣ ਵਾਲਾ ਧਰਮਜੋਤ ਸਿੰਘ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਕਾਫੀ ਕਰੀਬੀ ਦੱਸਿਆ ਜਾਂਦਾ ਹੈ।
