ਬੀਬੀਐਮਬੀ ਪ੍ਰਸ਼ਾਸਨ ਵੱਲੋਂ ਭਾਖੜਾ ਡੈਮ ਦੇ ਫਲੱਡ ਗੇਟ ਨੂੰ ਕੁੱਝ ਸਮੇਂ ਲਈ 1 ਫੁੱਟ ਤੱਕ ਟੈਸਟਿੰਗ ਲਈ ਖੋਲ੍ਹ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ,ਭਾਖੜਾ ਡੈਮ ਵਿੱਚ ਵੱਧ ਰਹੇ ਪਾਣੀ ਦੇ ਪੱਧਰ ਦੇ ਚੱਲਦਿਆਂ ਡੈਮ ਤੋਂ ਵਾਧੂ ਪਾਣੀ ਛੱਡਿਆ ਜਾਵੇਗਾ। ਬੀਐਮਬੀ ਵਾਟਰ ਰੈਗੂਲੇਸ਼ਨ ਦੇ ਡਿਜ਼ਾਇਨ ਇੰਜੀਨੀਅਰ ਵੱਲੋਂ ਜਾਰੀ ਕੀਤੀ ਗਈ,
ਚਿੱਠੀ ਦੇ ਅਨੁਸਾਰ ਸਤਲੁਜ ਦਰਿਆ ਵਿਚ ਨੰਗਲ ਡੈਮ ਰਾਹੀਂ 27500 ਕਿਉਸਿਕ ਪਾਣੀ ਛੱਡਿਆ ਜਾਵੇਗਾ, ਪਹਿਲਾਂ ਇਹ ਪਾਣੀ 19400 ਕਿਊਸਿਕ ਸੀ, ਹੁਣ ਸਤਲੁਜ ਦਰਿਆ ਵਿਚ ਪਾਣੀ ਦੀ ਮਾਤਰਾ ਵਧਾਈ ਜਾ ਰਹੀ ਹੈ। 8100 ਕਿਉਸਿਕ ਪਾਣੀ ਅੱਜ ਸਤਲੁਜ ਦਰਿਆ ਵਿਚ ਵਧਾਇਆ ਜਾ ਰਿਹਾ ਹੈ।
ਭਾਖੜਾ ਡੈਮ ਤੋਂ ਪਹਿਲਾਂ 42000 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ ਤੇ ਅੱਜ ਤੋਂ ਇਹ ਵਧਾ ਕੇ ਲਗਭਗ 50000 ਕੀਉਸਿਕ ਕੀਤਾ ਜਾ ਰਿਹਾ ਹੈ। ਜਿਸਦੇ ਕਾਰਣ ਆਸ-ਪਾਸ ਦੇ ਲੋਕਾਂ ਨੂੰ ਸਤੱਰਕ ਰਹਿਣ ਦੀ ਲੌਡ਼ ਹੈ।