ਜ਼ੀਰਕਪੁਰ ਵਿੱਚ ਇੱਕ ਦਿਲ ਨੂੰ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਕਿ ਜੀਜੇ ਨੇ ਆਪਣੇ ਸਾਲੇ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਉਸਨੂੰ ਮੌਤ ਦੇ ਘਾਟ ਉਤਾਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਯੂਪੀ ਤੋਂ ਭਰਾ ਆਪਣੀ ਭੈਣ ਕੋਲ ਰੱਖੜੀ ਮੌਕੇ ਆਇਆ ਸੀ। ਕਿਸੇ ਗੱਲ ਨੂੰ ਲੈ ਕੇ ਪਤੀ ਪਤਨੀ ਦਾ ਝਗੜਾ ਹੋ ਗਿਆ ਸੀ।
ਜਿਸਤੋ ਬਾਅਦ ਭਰਾ ਆਪਣੀ ਭੈਣ ਨੂੰ ਬਚਾਉਣ ਲਈ ਅੱਗੇ ਵੱਧਿਆ ਤਾਂ ਸ਼ਖਸ ਨੇ ਸਾਲੇ ਤੇ ਹੀ ਹਮਲਾ ਕਰ ਦਿੱਤਾ। ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਪੁਲਿਸ ਵੱਲੋ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
