ਉੱਤਰੀ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ‘ਚ ਫ਼ੌਜ ਦੇ ਜਵਾਨਾ ਤੇ ਅੱਤਵਾਦੀਆ ਵਿਚਕਾਰ ਮੁੱਠਭੇਡ਼ ਹੋ ਗਈ ਸੀ ਤੇ ਇਸ ਦੋਰਾਨ ਫੌਜ਼ ਦੇ ਤਿੰਨ ਜਵਾਨ ਅਤੇ ਇੱਕ ਆਰਮੀ ਡੌਂਗ ਵੀ ਸ਼ਹੀਦ ਹੋ ਗਿਆ ਸੀ। ਇਸ ਮੁੱਠਭੇਡ਼ ਵਿੱਚ ਇੱਕ ਜਵਾਨ ਜੋ ਕਿ ਲਾਪਤਾ ਹੋ ਗਿਆ ਸੀ। ਪਰ ਹੁਣ ਇਸ ਜਵਾਨ ਪ੍ਰਦੀਪ ਕੁਮਾਰ ਦੀ ਲਾਸ਼ ਬਰਾਮਦ ਹੋਈ ਹੈ। ਫੌਜੀ ਦੀ ਲਾਸ਼ ਮਿਲਣ ਤੋਂ ਬਾਅਦ ਅੱਤਵਾਦੀ ਕਾਰਵਾਈ ਦੌਰਾਨ ਸ਼ਹੀਦ ਹੋਣ ਵਾਲੇ ਜਵਾਨਾਂ ਦੀ ਗਿਣਤੀ ਪੰਜ ਹੋ ਗਈ ਹੈ। ਪ੍ਰਦੀਪ ਸਿੰਘ ਪਿੰਡ ਬੱਲਮਗੜ੍ਹ, ਸਮਾਣਾ ਜ਼ਿਲ੍ਹਾ ਪਟਿਆਲਾ ਦਾ ਰਹਿਣ ਵਾਲਾ ਸੀ।
ਪ੍ਰਦੀਪ ਸਿੰਘ ਦੇ ਪਿੰਡ ਵਾਸੀ ਉਸਦੀ ਸ਼ਹੀਦੀ ਉਤੇ ਮਾਣ ਮਹਿਸੂਸ ਕਰ ਰਹੇ ਹਨ। ਪ੍ਰਦੀਪ ਸਿੰਘ ਦੀ ਸ਼ਹੀਦੀ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਜ਼ਾਹਿਰ ਕੀਤਾ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਕਿ ਅਨੰਤਨਾਗ ਅੱਤਵਾਦੀ ਹਮਲੇ ਵਿੱਚ ਲਾਪਤਾ ਫੌਜੀ ਜਵਾਨ ਦੇ ਸ਼ਹੀਦ ਹੋਣ ਦੀ ਦੁਖਦ ਸੂਚਨਾ ਮਿਲੀ…ਸਮਾਣਾ ਹਲਕੇ ਦਾ ਰਹਿਣ ਵਾਲਾ ਸ਼ਹੀਦ ਪ੍ਰਦੀਪ ਸਿੰਘ ਪਿਛਲੇ ਕਾਫੀ ਦਿਨਾਂ ਤੋਂ ਲਾਪਤਾ ਸੀ…ਸ਼ਹੀਦ ਜਵਾਨ ਦੇ ਦੇਸ਼ ਖ਼ਾਤਰ ਹੌਂਸਲੇ ਤੇ ਜਜ਼ਬੇ ਨੂੰ ਦਿਲੋਂ ਸਲਾਮ ਕਰਦਾ ਹਾਂ…ਨਾਲ ਹੀ ਪਰਿਵਾਰ ਨਾਲ ਦਿਲੋਂ ਹਮਦਰਦੀ…ਔਖੇ ਸਮੇਂ ਪੰਜਾਬ ਸਰਕਾਰ ਪਰਿਵਾਰ ਦੇ ਨਾਲ ਹੈ…ਹਰ ਸੰਭਵ ਸਹਾਇਤਾ ਪਰਿਵਾਰ ਨੂੰ ਦਿੱਤੀ ਜਾਵੇਗੀ…।
