ਜਲੰਧਰ ਜ਼ਿਲ੍ਹੇ ਤੋਂ ਇਕ ਬਹੁਤ ਹੀ ਦੁਖਦਾਇਕ ਖਬਰ ਮਿਲੀ ਹੈ। ਜਿੱਥੇ ਕਿ ਬੀਤੀ ਰਾਤ ਇੱਕ ਭਾਜਪਾ ਵਰਕਰ ਦੇ ਘਰ ਫਰਿੱਜ ਦੇ ਕੰਪ੍ਰੈਸ਼ਰ ਵਿੱਚ ਅੱਗ ਲੱਗਣ ਕਾਰਨ ਅਚਾਨਕ ਧਮਾਕਾ ਹੋ ਗਿਆ ਜਿਸ ਵਿੱਚ 3 ਬੱਚਿਆਂ ਸਣੇ 5 ਲੋਕਾਂ ਦੀ ਮੌਤ ਹੋ ਗਈ। ਦੱਸਣਯੋਗ ਹੈ ਕਿ ਅਜੇ ਤੱਕ ਮਰਨ ਵਾਲਿਆਂ ਦੀ ਗਿਣਤੀ ਸਪੱਸ਼ਟ ਨਹੀਂ ਹੋਈ ਹੈ ਪਰ ਵੱਖ-ਵੱਖ ਬਿਆਨਾਂ ਦੇ ਆਧਾਰ ‘ਤੇ ਹੁਣ ਤੱਕ ਪਰਿਵਾਰ ਦੇ 4 ਤੋਂ 5 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ।
ਅੱਗ ਬੁਝਾਊ ਵਿਭਾਗ ਦੇ ਅਧਿਕਾਰੀਆਂ ਵੱਲੋਂ ਮੌਕੇ ‘ਤੇ ਪਹੁੰਚ ਕੇ ਘਰ ਨੂੰ ਲੱਗੀ ਅੱਗ ਨੂੰ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ। ਇਸ ਦੌਰਾਨ ਜ਼ਖਮੀ ਲੋਕਾਂ ਨੂੰ ਵੀ ਨੇੜੇ ਦੇ ਹਸਪਤਾਲ ਪਹੁੰਚਾਇਆ ਗਿਆ। ਦੱਸ ਦਈਏ ਕਿ ਅੱਗ ਲੱਗਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋਇਆ ਹੈ ਪਰ ਇਲਾਕਾ ਨਿਵਾਸੀਆਂ ਅਤੇ ਪੁਲਿਸ ਮੁਤਾਬਕ 4 ਤੋਂ 5 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਜਾਂਚ ਜਾਰੀ ਹੈ।
