ਰਾਘਵ ਚੱਢਾ ਨੂੰ ਦਿੱਲੀ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ, ਹੁਣ ਖਾਲੀ ਨਹੀਂ ਕਰਨਾ ਪਵੇਗਾ ਬੰਗਲਾ

ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਦਿੱਲੀ ਹਾਈ ਕੋਰਟ ਤੋਂ ਵੱਡੀ ਰਾਹਤ ਮਿਲਣ ਦੀ ਖਬਰ ਮਿਲੀ ਹੈ। ਹੁਣ ਰਾਘਵ ਚੱਢਾ ਨੂੰ ਬੰਗਲਾ ਖਾਲੀ ਨਹੀਂ ਕਰਨਾ ਪਵੇਗਾ। ਦਰਅਸਲ ਪਿਛਲੇ ਸਾਲ ਪੰਜਾਬ ਤੋਂ ਰਾਜਸਭਾ ਮੈਂਬਰ ਰਾਘਵ ਚੱਢਾ ਨੂੰ ਟਾਈਪ-6 ਬੰਗਲਾ ਅਲਾਟ ਕੀਤਾ ਗਿਆ ਸੀ।

ਹਾਲਾਂਕਿ ਕੁੱਝ ਦਿਨਾਂ ਬਾਅਦ ਰਾਘਵ ਚੱਢਾ ਨੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੂੰ ਇੱਕ ਰਿਪੋਰਟ ਸੌਂਪ ਕੇ ਟਾਈਪ-7 ਰਿਹਾਇਸ਼ ਅਲਾਟ ਕਰਨ ਦੀ ਬੇਨਤੀ ਕੀਤੀ।

Tags :