ਮੁਕਤਸਰ ਸਾਹਿਬ ਦੇ ਪਿੰਡ ਆਸਾ ਬੁੱਟਰ ’ਚ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਕਿ ਵਿਅਕਤੀ ਬਲਜਿੰਦਰ ਸਿੰਘ ਨੇ ਆਪਣੀ ਘਰਵਾਲੀ ਅਤੇ ਸਾਲੀ ਨੂੰ ਡੰਡਿਆ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ।
ਜਾਣਕਾਰੀ ਅਨੁਸਾਰ ਬਲਜਿੰਦਰ ਸਿੰਘ ਆਪਣੀ ਘਰਵਾਲੀ ਅਤੇ ਸਾਲੀ ਦੇ ਚਰਿੱਤਰ ’ਤੇ ਸ਼ੱਕ ਕਰਦਾ ਸੀ, ਜਿਸਦੇ ਚੱਲਦਿਆਂ ਉਸਨੇ ਬੇਰਹਿਮੀ ਨਾਲ ਡੰਡੇ ਮਾਰ-ਮਾਰ ਦੋਹਾਂ ਭੈਣਾ ਦਾ ਕਤਲ ਕਰ ਦਿੱਤਾ। ਮ੍ਰਿਤਕ ਔਰਤਾਂ ਦੀ ਪਹਿਚਾਣ ਸੰਦੀਪ ਕੌਰ ਅਤੇ ਕੋਮਲਪ੍ਰੀਤ ਕੌਰ ਵਜੋਂ ਹੋਈ ਹੈ।
