ਰੋਪੜ ਤੋਂ ਇਕ ਵੀਡੀਓ ਜਿਸਨੇ ਹਰ ਕਿਸੇ ਨੂੰ ਹੈਰਾਨ ਕਰ ਦਿੱਤਾ ਹੈ, ਜਿਸ ਵਿੱਚ ਇੱਕ ਪੁੱਤਰ ਆਪਣੀ ਮਾਂ ਨੂੰ ਬੇਰਹਿਮੀ ਨਾਲ ਕੁੱਟਦਾ ਨਜ਼ਰ ਆ ਰਿਹਾ ਹੈ। ਜਿਸਦੀ ਹਰ ਕਿਸੇ ਵੱਲੋ ਨਿਖੇਧੀ ਕੀਤੀ ਜਾ ਰਹੀ ਹੈ। ਦੋਸ਼ ਹੈ ਕਿ ਪੁੱਤਰ, ਉਸਦੀ ਪਤਨੀ ਅਤੇ ਉਨ੍ਹਾਂ ਦੇ ਇਕ ਲੜਕੇ ਨੇ ਵੀ ਬਜ਼ੁਰਗ ਔਰਤ ‘ਤੇ ਹੱਥ ਚੁਕੇ ਅਤੇ ਉਨ੍ਹਾਂ ਦੀ ਕਈ ਵਾਰ ਕੁੱਟਮਾਰ ਵੀ ਕੀਤੀ।
ਜਾਣਕਾਰੀ ਮੁਤਾਬਕ ਇਹ ਮਾਮਲਾ ਪੰਜਾਬ ਦੇ ਰੋਪੜ ਦਾ ਹੈ। ਸੀਸੀਟੀਵੀ ਫੁਟੇਜ ਵਿੱਚ ਸਾਫ਼ ਨਜ਼ਰ ਆ ਰਿਹਾ ਹੈ ਕਿ ਸਾਰਾ ਪਰਿਵਾਰ ਕਿੰਨੀ ਬੇਰਹਿਮੀ ਨਾਲ ਬਜ਼ੁਰਗ ਮਾਂ ਦੀ ਕੁੱਟਮਾਰ ਕਰ ਰਿਹਾ ਹੈ। ਜਦੋਂ ਬਜ਼ੁਰਗ ਔਰਤ ਦੀ ਧੀ ਨੇ NGO ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਵੀਡੀਓ ਸਾਂਝੀ ਕੀਤੀ। ਜਿਸਤੋ ਬਾਅਦ ਪੁਲਿਸ ਦੇ ਵੱਲੋ ਵਕੀਲ ਦੇ ਖਿਲਾਫ ਐਕਸ਼ਨ ਲਿਆ ਗਿਆ ਅਤੇ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ।
