ਭਾਰਤੀ ਟੀਮ ਦਾ ਅੱਜ ਇੰਗਲੈਂਡ ਨਾਲ 2 ਵਜੇ ਸ਼ੁਰੂ ਹੋਵੇਗਾ ਮੈਚ

ਆਈਸੀਸੀ ਕ੍ਰਿਕਟ ਵਿਸ਼ਵ ਕੱਪ 2023 ਵਿੱਚ ਹੁਣ ਤੱਕ ਭਾਰਤੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆ ਲਗਾਤਾਰ ਪੰਜ ਮੈਚ ਜਿੱਤ ਕੇ ਇਤਿਹਾਸ ਰੱਚ ਦਿੱਤਾ ਹੈ। ਹੁਣ ਭਾਰਤੀ ਟੀਮ ਅੱਜ (29 ਅਕਤੂਬਰ) ਇੰਗਲੈਂਡ ਦਾ ਸਾਹਮਣਾ ਕਰਨ ਜਾ ਰਹੀ ਹੈ।

ਭਾਰਤ ਤੇ ਇੰਗਲੈਂਡ ਵਿਚਾਲੇ ਇਹ ਮੈਚ ਲਖਨਊ ਦੇ ਭਾਰਤ ਰਤਨ ਸ਼੍ਰੀ ਅਟਲ ਬਿਹਾਰੀ ਵਾਜਪਾਈ ਏਕਾਨਾ ਕ੍ਰਿਕਟ ਸਟੇਡੀਅਮ ‘ਚ ਖੇਡਿਆ ਜਾਵੇਗਾ। ਇਹ ਮਹਾਮੁਕਾਬਲਾ ਭਾਰਤੀ ਸਮੇਂ ਅਨੁਸਾਰ ਦੁਪਹਿਰ 2 ਵਜੇ ਸ਼ੁਰੂ ਹੋਵੇਗਾ। ਇਸ ਮੈਚ ਲਈ ਸਭ ਦੀਆਂ ਨਜ਼ਰਾਂ ਭਾਰਤ ਦੀ ਪਲੇਇੰਗ-11 ‘ਤੇ ਹੋਣਗੀਆਂ।

ਅਜਿਹੇ ‘ਚ ਤਜਰਬੇਕਾਰ ਰਵੀਚੰਦਰਨ ਅਸ਼ਵਿਨ ਨੂੰ ਭਾਰਤ ਦੇ ਪਲੇਇੰਗ ਇਲੈਵਨ ‘ਚ ਸ਼ਾਮਲ ਕੀਤਾ ਜਾ ਸਕਦਾ ਹੈ। ਅਸ਼ਵਿਨ ਦੇ ਖੇਡਣ ਦੀ ਸੂਰਤ ਵਿੱਚ ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ਨੂੰ ਬਾਹਰ ਬੈਠਣਾ ਪੈ ਸਕਦਾ ਹੈ।

Tags :