ਅਕਾਲੀ ਆਗੂ ਬੰਟੀ ਰੋਮਾਣਾ ਨੂੰ ਮਿਲੀ ਜ਼ਮਾਨਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਦੀ ਮੁਹਾਲੀ ਅਦਾਲਤ ਨੇ ਜ਼ਮਾਨਤ ਮਨਜ਼ੂਰ ਕਰ ਲਈ ਹੈ। ਰੋਮਾਣਾ ਨੂੰ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ। 

ਕਾਬਿਲੇਗੌਰ ਹੈ ਕਿ ਬੀਤੇ ਦਿਨੀਂ ਅਕਾਲੀ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਪੰਜਾਬੀ ਗਾਇਕ ਕੰਵਰ ਗਰੇਵਾਲ ਦੇ ਗੀਤ ਨਾਲ ਕਥਿਤ ਤੌਰ ਉਤੇ ਛੇੜਛਾੜ ਕਰ ਕੇ ਪੰਜਾਬ ਦੇ ਸੀਐਮ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਨਾਂ ਗੀਤ ‘ਚ ਗਲਤ ਢੰਗ ਨਾਲ ਐਡਿਟ ਕਰਨ ਦੇ ਇਲਜ਼ਾਮ ਤਹਿਤ ਚੰਡੀਗੜ੍ਹ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ।