ਭਾਰਤ ਮੌਸਮ ਵਿਭਾਗ ਨੇ ਦੋ ਤੁਫਾਨਾ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਜਾਣਕਾਰੀ ਅਨੁਸਾਰ, ਬੰਗਾਲ ਦੀ ਖਾੜੀ ‘ਚ ਘੱਟ ਦਬਾਅ ਦਾ ਖੇਤਰ ਬਣਨ ਤੋਂ ਬਾਅਦ ਓਡੀਸ਼ਾ ਦੇ ਤੱਟੀ ਖੇਤਰਾਂ ‘ਚ 45 ਕਿਲੋਮੀਟਰ ਪ੍ਰਤੀ ਘੰਟਾ ਤੋਂ 65 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾ ਚੱਲਣ ਦੀ ਭਵਿੱਖਬਾਣੀ ਕੀਤੀ ਹੈ ਅਤੇ ਇਸਦੇ ਇਕ ‘ਚ ਬਦਲਣ ਦੀ ਸੰਭਾਵਨਾ ਹੈ।
ਸੂਤਰਾ ਅਨੁਸਾਰ ਮੌਸਮ ਵਿਭਾਗ ਦੇ ਇੱਕ ਅਧਿਕਾਰੀ ਦਾ ਕਹਿਣਾ ਹੈ ਕਿ ਬੰਗਾਲ ਦੀ ਖਾੜੀ ਉੱਤੇ ਘੱਟ ਦਬਾਅ ਦਾ ਖੇਤਰ ਬਣ ਗਿਆ ਹੈ, ਜੋ ਬਾਅਦ ਵਿੱਚ ਪੱਛਮੀ ਮੱਧ ਬੰਗਾਲ ਦੀ ਖਾੜੀ ਵਿੱਚ ਵੱਡੇ ਤੂਫ਼ਾਨ ਵਿੱਚ ਬਦਲ ਸਕਦਾ ਹੈ।
ਉਨ੍ਹਾਂ ਕਿਹਾ ਕਿ 15 ਨਵੰਬਰ ਤੋਂ ਆਂਧਰਾ ਪ੍ਰਦੇਸ਼ ਦੇ ਤੱਟ ਦੇ ਆਲੇ-ਦੁਆਲੇ ਹਵਾਵਾਂ ਦੀ ਰਫ਼ਤਾਰ ਵਧਣ ਦੀ ਸੰਭਾਵਨਾ ਹੈ। ਦੋ ਦਿਨਾਂ – 15 ਅਤੇ 16 ਨਵੰਬਰ ਨੂੰ ਹਵਾਵਾਂ ਚੱਲਣਗੀਆਂ। ਇਸਤੋ ਇਲਾਵਾ ਦੱਖਣ-ਪੂਰਬੀ ਬੰਗਾਲ ਦੀ ਖਾੜੀ ਅਤੇ ਨਾਲ ਲੱਗਦੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਉੱਤੇ ਘੱਟ ਦਬਾਅ ਦਾ ਖੇਤਰ ਉੱਤਰ ਵੱਲ ਵਧਣ ਦੀ ਸੰਭਾਵਨਾ ਹੈ। ਆਈਐਮਡੀ ਨੇ ਮਛੇਰਿਆਂ ਨੂੰ ਅਗਲੇ ਨੋਟਿਸ ਤੱਕ 15 ਤੋਂ 17 ਨਵੰਬਰ ਤੱਕ ਸਮੁੰਦਰ ਵਿੱਚ ਨਾ ਜਾਣ ਦੀ ਸਲਾਹ ਦਿੱਤੀ ਹੈ।