ਉੱਤਰ ਪ੍ਰਦੇਸ਼ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮੂਰਤੀ ਦੀ ਕੀਤੀ ਭੰਨਤੋੜ, 2 ਗਿ੍ਰਫਤਾਰ

ਉੱਤਰ ਪ੍ਰਦੇਸ਼ ਦੇ ਬਲੀਆ ਜ਼ਿਲ੍ਹੇ ਦੇ ਪਿੰਡ ਹਰੀਪੁਰ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 2 ਲੋਕਾ ਨੂੰ ਗਿ੍ਰਫਤਾਰ ਕੀਤਾ ਹੈ। ਪੁਲਿਸ ਥਾਣਾ ਇੰਚਾਰਜ ਰਾਜ ਕਪੂਰ ਸਿੰਘ ਨੇ ਦਸਿਆ ਕਿ ਪਿੰਡ ਹਰੀਪੁਰ ’ਚ 12 ਨਵੰਬਰ ਦੀ ਰਾਤ ਨੂੰ ਸੰਤ ਰਵਿਦਾਸ ਦੀ ਮੂਰਤੀ ਦਾ ਸੱਜਾ ਹੱਥ ਟੁੱਟ ਕੇ ਨੁਕਸਾਨਿਆ ਗਿਆ ਸੀ।

ਉਨ੍ਹਾਂ ਕਿਹਾ ਕਿ ਟੁੱਟੀ ਹੋਈ ਮੂਰਤੀ ਦੀ ਮੁਰੰਮਤ ਕਰਵਾ ਦਿਤੀ ਗਈ ਹੈ ਅਤੇ ਮੌਕੇ ’ਤੇ ਸ਼ਾਂਤੀ ਬਣਾਈ ਰੱਖੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Tags :