ਬਿਜਲੀ ਦਾ ਕਹਿਰ, ਗੁਜਰਾਤ ਵਿੱਚ ਅਸਮਾਨੀ ਬਿਜਲੀ ਡਿੱਗਣ ਕਾਰਣ ਕਰੀਬ 20 ਲੋਕਾਂ ਦੀ ਹੋਈ ਮੌਤ

ਗੁਜਰਾਤ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤੇਜ਼ ਮੀਂਹ ਦੌਰਾਨ ਅਸਮਾਨੀ ਬਿਜਲੀ ਦਾ ਕਹਿਰ ਦੇਖਣ ਨੂੰ ਮਿਲਿਆ ਹੈ, ਅਸਮਾਨੀ ਬਿਜਲੀ ਡਿੱਗਣ ਕਾਰਨ 20 ਲੋਕਾਂ ਦੀ ਮੌਤ ਹੋ ਗਈ। ਸਟੇਟ ਐਮਰਜੈਂਸੀ ਆਪ੍ਰੇਸ਼ਨ ਸੈਂਟਰ (ਐਸਈਓਸੀ) ਦੇ ਇੱਕ ਅਧਿਕਾਰੀ ਦੇ ਅਨੁਸਾਰ ਗੁਜਰਾਤ ਦੇ ਵੱਖ-ਵੱਖ ਹਿੱਸਿਆਂ ਵਿੱਚ ਹੁਣ ਤੱਕ ਬਿਜਲੀ ਡਿੱਗਣ ਕਾਰਨ ਕੁੱਲ 20 ਮੌਤਾਂ ਹੋਈਆਂ ਹਨ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਖਰਾਬ ਮੌਸਮ ਅਤੇ ਬਿਜਲੀ ਡਿੱਗਣ ਕਾਰਨ ਹੋਈਆਂ ਮੌਤਾਂ ‘ਤੇ ਦੁੱਖ ਪ੍ਰਗਟ ਕੀਤਾ ਅਤੇ ਕਿਹਾ ਕਿ ਸਥਾਨਕ ਪ੍ਰਸ਼ਾਸਨ ਰਾਹਤ ਕਾਰਜਾਂ ‘ਚ ਲੱਗਾ ਹੋਇਆ ਹੈ।

Tags :