ਹਾਦਸੇ ਦਾ ਸ਼ਿਕਾਰ ਹੋਏ ਮੁੱਖ ਮੰਤਰੀ, ਲੱਗੀ ਸੱਟ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਜਾਣ ਦੀ ਖਬਰ ਮਿਲੀ ਹੈ। ਜਿਸਦੀ ਵੀਡੀਓ ਵੀ ਸ਼ੋਸਲ ਮੀਡੀਆ ਤੇ ਖੂਬ ਵਾਇਰਲ ਹੋ ਰਹੀ ਹੈ।

ਸੂਤਰਾ ਮੁਤਾਬਿਕ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਕਾਰ ਬਰਧਮਾਨ ਤੋਂ ਕੋਲਕਾਤਾ ਪਰਤਦੇ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਈ ਅਤੇ ਇਸ ਦੌਰਾਨ ਧੁੰਦ ਕਾਰਨ ਕਾਰ ਦੀ ਬ੍ਰੇਕ ਲਗਾਉਣ ਦੌਰਾਨ ਮਮਤਾ ਬੈਨਰਜੀ ਦੇ ਮੱਥੇ ‘ਤੇ ਮਾਮੂਲੀ ਸੱਟ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਮਮਤਾ ਦੇ ਕਾਫਲੇ ‘ਚ ਇਕ ਹੋਰ ਕਾਰ ਦੇ ਆਉਣ ਕਾਰਨ ਡਰਾਈਵਰ ਨੂੰ ਅਚਾਨਕ ਬ੍ਰੇਕ ਲਗਾਉਣੀ ਪਈ।

Tags :