ਛੱਤੀਸਗੜ੍ਹ ਦੇ ਸੁਕਮਾ-ਬੀਜਾਪੁਰ ਜ਼ਿਲ੍ਹੇ ਦੇ ਸਰਹੱਦੀ ਖੇਤਰ ਟੇਕਲਗੁਡੇਮ ਪਿੰਡ ਵਿੱਚ ਨਕਸਲੀਆਂ ਵੱਲੋ CRPF ਕੈਂਪ ‘ਤੇ ਵੱਡਾ ਹਮਲਾ ਕਰਨ ਦੀ ਖਬਰ ਮਿਲੀ ਹੈ । ਜਾਣਕਾਰੀ ਅਨੁਸਾਰ, ਇਸ ਹਮਲੇ ਵਿੱਚ 3 ਜਵਾਨ ਸ਼ਹੀਦ ਹੋ ਗਏ ਜਦਕਿ 14 ਜਵਾਨ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਹਮਲੇ ਦੀ ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਫੋਰਸ ਨੇ ਇਲਾਕੇ ਦੀ ਘੇਰਾਬੰਦੀ ਕਰ ਕੇ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
