ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੂੰ ਬੀਬੀ ਜਗੀਰ ਕੌਰ ਦਾ ਜਵਾਬ, ਪਾਰਟੀ ਤੋਂ ਪੁੱਛਿਆ ਮੁਅੱਤਲ ਕਰਨ ਦਾ ਕਾਰਨ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਵੱਲੋਂ ਪਾਰਟੀ ਵਿਚੋਂ ਮੁਅੱਤਲ ਕੀਤੇ ਜਾਣ ਤੋਂ ਬਾਅਦ ਹੁਣ ਬੀਬੀ ਜਗੀਰ ਕੌਰ ਨੇ ਅਨੁ਼ਸਾਸਨੀ ਕਮੇਟੀ ਨੂੰ ਆਪਣਾ ਲਿੱਖਤੀ ਜਵਾਬ ਦਿੱਤਾ ਹੈ। ਬੀਬੀ ਜਗੀਰ ਕੌਰ ਨੇ ਮੁਅੱਤਲ ਕਰਨ ਦਾ ਕਾਰਣ ਪੁੱਛਦੇ ਹੋਏ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਕਿਸ ਤਹਿਤ ਕੱਢਿਆ ਹੈ। ਆਪਣੇ ਪੱਤਰ ਵਿੱਚ ਬੀਬੀ ਜਗੀਰ ਕੌਰ ਨੇ ਲਿੱਖਿਆ ਕਿ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਦੌਰਾਨ ਮੇਰੇ ‘ਤੇ ਕੋਈ ਦੋਸ਼ ਨਹੀਂ ਹੈ। ਕਿਰਪਾ ਕਰਕੇ ਮੈਨੂੰ ਸੂਚਿਤ ਕਰੋ ਕਿ ਮੈਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੰਵਿਧਾਨ ਦੀ ਕਿਸ ਧਾਰਾ ਦੇ ਤਹਿਤ ਬਾਹਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਲਿੱਖਿਆ ਕਿ ਮੈਨੂੰ ਕੱਢਣ ਦਾ ਕਾਰਨ ਸਪੱਸ਼ਟ ਕੀਤਾ ਜਾਣਾ ਚਾਹੀਦਾ ਹੈ। ਜੇਕਰ ਕਿਸੇ ਨੂੰ ਮੇਰੇ ਖਿਲਾਫ ਕੋਈ ਲਿਖਤੀ ਸ਼ਿਕਾਇਤ ਹੈ ਤਾਂ ਉਸ ਬਾਰੇ ਮੈਨੂੰ ਸੂਚਿਤ ਕਰੋ। ਪਾਰਟੀ ਵਿਰੋਧੀ ਗਤੀਵਿਧੀਆਂ ਸਬੰਧੀ ਅਨੁਸ਼ਾਸਨ ਕਮੇਟੀ ਵੱਲੋਂ ਮੈਨੂੰ ਕੋਈ ਨੋਟਿਸ ਨਹੀਂ ਦਿੱਤਾ ਗਿਆ ਅਤੇ ਨਾ ਹੀ ਮੇਰਾ ਜਵਾਬ ਸੁਣਿਆ ਗਿਆ।