ਕਾਂਗਰਸ ਨੇ ਘੇਰਿਆ ਬੀਜੇਪੀ ਦਫਤਰ, ਰਾਜਾ ਵੜਿੰਗ ਨੇ ਕਿਸਾਨਾਂ ਤੇ ਹੋ ਰਹੇ ਤਸ਼ੱਦਤ ਦਾ ਕੀਤਾ ਵਿਰੋਧ

ਕਾਂਗਰਸ ਵੱਲੋ ਕਿਸਾਨਾ ਦਾ ਸਮਰਥਨ ਕੀਤਾ ਜਾ ਰਿਹਾ ਹੈ। ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਨੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗੁਵਾਈ ਵਿੱਚ ਹਰਿਆਣਾ ਬੀਜੇਪੀ ਦਫ਼ਤਰ ਅੱਗੇ ਧਰਨਾ ਦਿੱਤਾ। ਇਸ ਮੌਕੇ ਕਾਂਗਰਸ ਦੇ ਕਈ ਵਿਧਾਇਕ, ਸਾਬਕਾ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਧਰਨੇ ਵਿੱਚ ਸ਼ਾਮਿਲ ਹੋਏ। ਸ਼ੰਭੂ ਬਾਰਡਰ ‘ਤੇ ਡਟੇ ਕਿਸਾਨਾਂ ਤੇ ਹਰਿਆਣਾ ਸਰਕਾਰ ਵੱਲੋਂ ਕੀਤੇ ਜਾ ਰਹੇ ਤਸ਼ੱਦਤ ਦਾ ਵਿਰੋਧ ਕੀਤਾ ਗਿਆ।

ਇਸ ਮੌਕੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕੇਂਦਰ ਕਿਸਾਨਾਂ ਤੇ ਆਪਣੀ ਤਸ਼ੱਦਤ ਬੰਦ ਕਰੇ। ਕਿਸਾਨ ਆਪਣੀਆਂ ਮੰਗਾਂ ਨੂੰ ਲੈਕੇ ਧਰਨਾ ਦੇ ਰਹੇ ਹਨ ਜੋ ਕਿ ਉਨ੍ਹਾਂ ਦਾ ਹੱਕ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਾਡੇ ਨਾਲ ਧੱਕਾ ਕਰ ਰਿਹਾ ਹੈ,ਅਸੀਂ ਮੰਗ ਕਰ ਰਹੇ ਹਾਂ ਕਿ ਹਰਿਆਣਾ ਦੇ ਗ੍ਰਹਿ ਮੰਤਰੀ ਦੇ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ। ਹਰਿਆਣਾ ਸਾਡੇ ਪੰਜਾਬ ਵਿੱਚ ਆਕੇ ਕਿਸਾਨਾਂ ‘ਤੇ ਡਰੋਨ ਰਾਹੀ ਬੰਬ ਸੁੱਟ ਰਿਹਾ ਹੈ ਗੋਲੀਆਂ ਚਲਾ ਰਹੇ ਹਨ।

ਜਿਸ ‘ਤੇ ਹਰਿਆਣ ਦੇ ਗ੍ਰਹਿ ਮੰਤਰੀ ਤੇ ਅੰਬਾਲਾ ਦੇ ਐਸਪੀ ਦੇ ਖਿਲਾਫ 307 ਦਾ ਪਰਚਾ ਦਰਜ ਹੋਣਾ ਚਾਹੀਦਾ ਹੈ। ਰਾਜਾ ਵੜਿੰਗ ਨੇ ਕਿਹਾ ਕਿ ਕਿਸਾਨਾਂ ‘ਤੇ ਅੱਤਿਆਚਾਰ ਪ੍ਰਧਾਨਮੰਤਰੀ ਅਤੇ ਗ੍ਰਹਿ ਦੇ ਮੰਤਰੀ ਦੇ ਇਸ਼ਾਰੇ ਤੇ ਹੋ ਰਿਹਾ ਹੈ। 

Tags :