ਅੱਜ ਮੀਟਿੰਗ ਦੋਰਾਨ ਹੋਵੇਗਾ ਤੈਅ: ਕਿਸਾਨ ਦਿੱਲੀ ਵੱਲ ਕਰਨਗੇ ਕੂਚ ਜਾਂ ਫਿਰ ਘਰਾਂ ਨੂੰ ਪਰਤਣਗੇ

ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ ਚੰਡੀਗੜ੍ਹ ਵਿੱਚ ਚੌਥੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਮੀਟਿੰਗ ਤੋ ਪਹਿਲਾਂ ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅੱਜ ਅੰਦੋਲਨ ਦਾ 6ਵਾਂ ਦਿਨ ਹੈ ਤੇ ਚੌਥੇ ਗੇੜ ਦੀ ਮੀਟਿੰਗ ਹੋਵੇਗੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪ੍ਰਤੀ ਕਿਸਾਨ ਦੀ ਆਮਦਨ ਪ੍ਰਤੀ ਦਿਨ ਮਹਿਜ਼ 27 ਰੁਪਏ ਹੈ। ਕਿਸਾਨ 27 ਰੁਪਏ ਵਿੱਚ ਗੁਜ਼ਾਰਾ ਕਰਦਾ ਹੈ।

ਖੇਤੀ ਦੀ ਲਾਗਤ ਕਾਫੀ ਜ਼ਿਆਦਾ ਹੈ ਅਤੇ ਫ਼ਸਲਾਂ ਦਾ ਭਾਅ ਕਦੇ ਵੀ ਵਾਜਿਬ ਨਹੀਂ ਮਿਲਿਆ ਹੈ। ਕਿਸਾਨ ਜਥੇਬੰਦੀਆਂ ਦੇ ਵਰਕਰ ਇਹ ਮੰਨ ਰਹੇ ਹਨ ਕਿ ਐਤਵਾਰ ਹੋਣ ਵਾਲੀ ਬੈਠਕ ਗੱਲਬਾਤ ਦੇ ਦੌਰ ਦੀ ਆਖਰੀ ਬੈਠਕ ਹੋਵੇਗੀ। ਇਸ ਮੀਟਿੰਗ ਦੋਰਾਨ ਤੈਅ ਹੋ ਜਾਵੇਗਾ ਕਿ ਕਿਸਾਨ ਰਾਜਧਾਨੀ ਵੱਲ ਵਧਣਗੇ ਜਾਂ ਪੰਜਾਬ-ਹਰਿਆਣਾ ਦੀਆਂ ਸਰਹੱਦਾਂ ਤੋਂ ਆਪਣੇ ਘਰਾਂ ਨੂੰ ਪਰਤਣਗੇ। 

Tags :