15 ਸਾਲਾ ਨਾਬਾਲਿਗ ਲੜਕੀ ਨੇ ਬੱਚੇ ਨੂੰ ਦਿੱਤਾ ਜਨਮ

ਮੱਧਪ੍ਰਦੇਸ਼ ਦੇ ਸਿੱਧੀ ਜ਼ਿਲ੍ਹੇ ਵਿੱਚ ਇੱਕ 15 ਸਾਲ ਦੀ ਨਾਬਾਲਗ ਲੜਕੀ ਨੇ ਇੱਕ ਬੱਚੇ ਨੂੰ ਜਨਮ ਦਿੱਤਾ ਹੈ। ਕਿਸੇ ਵਿਅਕਤੀ ਨੇ ਪਹਿਲਾਂ ਲੜਕੀ ਨਾਲ ਬਲਾਤਕਾਰ ਕੀਤਾ ਤੇ ਇਸਤੋਂ ਬਾਅਦ ਉਸ ਨੇ ਵਿਆਹ ਕਰਨ ਤੋਂ ਵੀ ਇਨਕਾਰ ਕਰ ਦਿੱਤਾ।

ਪੁਲਿਸ ਨੇ ਇਸ ਮਾਮਲੇ ਵਿੱਚ ਮੁਲਜ਼ਮ ਖ਼ਿਲਾਫ਼ ਬਲਾਤਕਾਰ ਦਾ ਕੇਸ ਦਰਜ ਕਰ ਲਿਆ ਹੈ। ਲੜਕੀ ਨੇ ਪੁਲਿਸ ਨੂੰ ਦੱਸਿਆ ਕਿ ਕਰੀਬ ਇਕ ਸਾਲ ਪਹਿਲਾਂ ਉਸਦੀ ਮੁਲਾਕਾਤ ਇਕ ਵਿਅਕਤੀ ਨਾਲ ਹੋਈ ਸੀ। ਮੁਲਜ਼ਮ ਨੇ 9 ਮਹੀਨੇ ਪਹਿਲਾਂ ਉਸਨੂੰ ਵਰਗਲਾ ਕੇ ਬਲਾਤਕਾਰ ਕੀਤਾ ਸੀ ਤੇ ਕੁਝ ਮਹੀਨਿਆਂ ਬਾਅਦ ਜਦੋਂ ਉਸਦੇ ਸਰੀਰ ਚ ਬਦਲਾਅ ਆਇਆ ਤਾਂ ਉਸਨੂੰ ਪਤਾ ਲੱਗਾ ਕਿ ਉਹ ਗਰਭਵਤੀ ਹੈ।

ਇਸ ਤੋਂ ਬਾਅਦ ਜਦੋਂ ਲੜਕੀ ਨੇ ਉਕਤ ਵਿਅਕਤੀ ਨਾਲ ਵਿਆਹ ਦੀ ਗੱਲ ਕੀਤੀ ਤਾਂ ਉਹ ਪਿੱਛੇ ਹਟ ਗਿਆ। ਉਸਨੇ ਇਸਨੂੰ ਸਵੀਕਾਰ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ। ਲੜਕੀ ਨੇ ਦੱਸਿਆ ਕਿ ਉਹ ਮੁਲਜ਼ਮ ਦੀਆਂ ਮਿੰਨਤਾਂ ਕਰਦੀ ਰਹੀ, ਪਰ ਉਹ ਨਹੀਂ ਮੰਨਿਆ। ਪੁਲਿਸ ਵੱਲੋ ਆਰੋਪੀ ਦੀ ਭਾਲ ਕੀਤੀ ਜਾ ਰਹੀ ਹੈ।

Tags :