ਕਿਸਾਨਾਂ ਦੇ ਦਿੱਲੀ ਕੂਚ ਕਰਨ ਤੋ ਪਹਿਲਾ ਹਾਈਕੋਰਟ ਦੇ ਆਏ ਹੁਕਮ…

ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਚੌਥੇ ਗੇੜ ਦੀ ਬੈਠਕ ਵਿਚ ਕੇਂਦਰ ਸਰਕਾਰ ਵੱਲੋਂ ਪੰਜ ਫ਼ਸਲਾਂ ਉਤੇ ਐੱਮਐੱਸਪੀ ਦੀ ਗਾਰੰਟੀ ਦਿੱਤੇ ਜਾਣ ਦੀ ਤਜਵੀਜ਼ ਨੂੰ ਰੱਦ ਕਰ ਦਿੱਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ‘ਹੁਣ ਜੋ ਵੀ ਹੋਵੇਗਾ, ਉਸ ਲਈ ਉਹ (ਸਰਕਾਰ) ਜ਼ਿੰਮੇਵਾਰ ਹੋਵੇਗੀ।

ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ 21 ਫਰਵਰੀ ਨੂੰ ਦਿੱਲੀ ਵੱਲ ਵਧਣਗੇ। ਇਸੇ ਦੌਰਾਨ ਸੜਕਾਂ ਜਾਮ ਕਰਨ ਦੇ ਮਾਮਲੇ ਉਤੇ ਹਾਈਕੋਰਟ ਵਿਚ ਸੁਣਵਾਈ ਹੋਈ ਹੈ। ਹਾਈਕੋਰਟ ਨੇ ਆਖਿਆ ਹੈ ਕਿ ‘ਖਨੌਰੀ ਤੇ ਸ਼ੰਭੂ ਬਾਰਡਰ ਉਤੇ ਭੀੜ ਜਮ੍ਹਾਂ ਨਾ ਹੋਣ ਦਿੱਤੀ ਜਾਵੇ। ਮੋਟਰ ਵਹੀਕਲ ਐਕਟ ਦੇ ਤਹਿਤ ਹਾਈਵੇਅ ‘ਤੇ ਟਰੈਕਟਰ-ਟਰਾਲੀ ਉਤੇ ਨਹੀਂ ਜਾ ਸਕਦੇ। ਬੱਸ ਜਾਂ ਕਿਸੇ ਹੋਰ ਸਾਧਨ ਨਾਲ ਵੀ ਜਾਇਆ ਜਾ ਸਕਦਾ ਹੈ।

Tags :