ਮੋਰਚਾ ਦੇ ਕੋਆਰਡੀਨੇਟਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਹ 2 ਦਿਨਾਂ ਤੱਕ ਰਣਨੀਤੀ ਬਨਾਉਣਗੇ । ਅਗਲਾ ਫੈਸਲਾ 23 ਫਰਵਰੀ ਨੂੰ ਲਿਆ ਜਾਵੇਗਾ। ਇਸ ਦੋਰਾਨ ਮੋਰਚੇ ਨੇ ਭਲਕੇ ਕਾਲਾ ਦਿਨ ਮਨਾਉਣ ਦੀ ਮੰਗੀ ਕੀਤੀ ਤੇ ਹਰਿਆਣਾ ਦੇ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ‘ਤੇ 302 ਦਾ ਪਰਚਾ ਕਰਨ ਦੀ ਮੰਗ ਕੀਤੀ।
ਇਸ ਦੌਰਾਨ ਕਿਸਾਨਾਂ ਨੇ ਨੌਜਵਾਨ ਕਿਸਾਨ ਸ਼ੁਭਕਰਨ ਨੂੰ ਸ਼ਹੀਦ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਭਲਕੇ ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਗ੍ਰਹਿ ਮੰਤਰੀ ਅਨਿਲ ਵਿੱਜ ਦੇ ਪੁਤਲੇ ਫੂਕੇ ਜਾਣਗੇ। ਕਿਸਾਨ ਆਗੂ ਬਲਬੀਰ ਰਾਜੇਵਾਲ ਨੇ ਕਿਹਾ ਕਿ ਹਰਿਆਣਾ ਪੁਲਿਸ ਨੇ ਪੰਜਾਬ ਵਿੱਚ ਦਾਖ਼ਲ ਹੋ ਕੇ ਗੋਲੀਆਂ ਚਲਾਈਆਂ।
ਸਾਡੇ ਟਰੈਕਟਰ ਤੋੜ ਦਿੱਤੇ। ਅਸੀਂ ਮੰਗ ਕੀਤੀ ਹੈ ਕਿ ਹਰਿਆਣਾ ਪੁਲਿਸ ਅਤੇ ਗ੍ਰਹਿ ਮੰਤਰੀ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਜਾਵੇ। ਇਸ ਦੀ ਨਿਆਂਇਕ ਜਾਂਚ ਹੋਣੀ ਚਾਹੀਦੀ ਹੈ। ਸ਼ੁਭਕਰਨ ਲਈ 1 ਕਰੋੜ ਰੁਪਏ ਦਾ ਮੁਆਵਜ਼ਾ ਮੰਗ ਕੀਤੀ ਗਈ ਹੈ।
