ਕਪੂਰਥਲਾ : ਕਪੂਰਥਲਾ ਦੀ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਦੇ ਪਿੰਡ ਹੁਸੈਨਪੁਰ ਬੁੱਲੇ ਵਿੱਚ ਇੱਕ ਕਿਸਾਨ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਡੀਐੱਸਪੀ ਬੱਬਨਦੀਪ ਸਿੰਘ ਨੇ ਦੱਸਿਆ ਕਿ ਮਿਰਤਕ ਦੀ ਪਹਿਚਾਣ ਬਲਵੀਰ ਸਿੰਘ ਉਮਰ 55 ਸਾਲ ਵਾਸੀ ਪਿੰਡ ਹੁਸੈਨਪੁਰ ਬੁੱਲੇ ਵਜੋਂ ਹੋਈ ਹੈ।
ਪੁਲਿਸ ਟੀਮ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਪੁਲਿਸ ਨੂੰ ਮਿਲੀ ਜਾਣਕਾਰੀ ਅਨੁਸਾਰ ਕਿਸਾਨ ਬਲਵੀਰ ਸਿੰਘ ਨੂੰ ਰਾਤ ਕਰੀਬ 1.30 ਵਜੇ ਕਿਸੇ ਦਾ ਫੋਨ ਆਇਆ, ਫੋਨ ਸੁਣਨ ਬਾਅਦ ਉਹ ਘਰੋਂ ਚਲਾ ਗਿਆ ਅਤੇ ਸਵੇਰੇ ਪਤਾ ਲੱਗਿਆ ਕਿ ਬਲਵੀਰ ਸਿੰਘ ਦੀ ਲਾਸ਼ ਉਸ ਦੇ ਭਰਾ ਦੀ ਮੋਟਰ ’ਤੇ ਖੂਨ ਨਾਲ ਲੱਥਪੱਥ ਪਈ ਸੀ । ਫਿਲਹਾਲ ਪੁਲਿਸ ਵੱਲੋ ਮਾਮਲੇ ਦੀ ਜਾਚ ਕੀਤੀ ਜਾ ਰਹੀ ਹੈ।