ਅਮਰੀਕਾ ਤੋਂ ਫਿਰ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ ਕਿ ਸੁਲਤਾਨਪੁਰ ਲੋਧੀ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਪ੍ਰਗਟ ਸਿੰਘ ਵਜੋਂ ਹੋਈ ਹੋਈ ਹੈ।
ਇਹ ਵੀ ਖਬਰ ਹੈ ਕਿ ਪ੍ਰਗਟ ਸਿੰਘ ਨੂੰ ਅਮਰੀਕਾ ਦੀ ਪੀਆਰ ਮਿਲਣ ਹੀ ਵਾਲੀ ਸੀ ਪਰ ਉਸ ਤੋਂ ਪਹਿਲਾਂ ਹੀ ਉਹ ਰੱਬ ਨੂੰ ਪਿਆਰਾ ਹੋ ਗਿਆ। ਮ੍ਰਿਤਕ ਵਿਦੇਸ਼ ਵਿੱਚ ਟਰਾਲਾ ਚਲਾਉਂਦਾ ਸੀ। ਪਰਿਵਾਰਕ ਮੈਬਰ ਮੰਗ ਕਰ ਰਹੇ ਹਨ ਕਿ ਸਰਕਾਰ ਵੱਲੋਂ ਸਾਡੀ ਮਦਦ ਕੀਤੀ ਜਾਵੇ ਤਾਂ ਜੋ ਉਸਦੀ ਮ੍ਰਿਤਕ ਦੇਹ ਭਾਰਤ ਵਾਪਸ ਲਿਆ ਸਕਣ।
