ਧਾਕੜ ਅਫਸਰ ਡਾ. ਲਖਬੀਰ ਸਿੰਘ ਅਕਾਲੀ ਦਲ ਵਿੱਚ ਹੋ ਸਕਦੇ ਹਨ ਸ਼ਾਮਿਲ

ਧਾਕੜ ਅਫ਼ਸਰ ਵਜੋਂ ਜਾਣੇ ਜਾਂਦੇ EX. ਸਿਹਤ ਅਧਿਕਾਰੀ ਡਾ. ਲਖਵੀਰ ਸਿੰਘ ਦੀ ਸਿਆਸਤ ‘ਚ ਐਂਟਰੀ ਹੋ ਸਕਦੀ ਹੈ। ਮਿਲੀ ਜਾਣਕਾਰੀ ਅਨੁਸਾਰ ਡਾ. ਲਖਵੀਰ ਸਿੰਘ  ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਸਕਦੇ ਹਨ।

ਉਨ੍ਹਾਂ ਨੂੰ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਤੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਪਾਰਟੀ ਵਿੱਚ ਸ਼ਾਮਿਲ ਕਰਵਾਉਣਗੇ। ਦੱਸ ਦੇਈਏ ਕਿ ਪਹਿਲਾਂ ਕਿਆਸ ਲਗਾਏ ਜਾ ਰਹੇ ਸਨ ਕਿ ਡਾ. ਲਖਵੀਰ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਸਕਦੇ ਹਨ।

Tags :