ਅਦਾਲਤ ਨੇ ਅਰਵਿੰਦ ਕੇਜਰੀਵਾਲ ਦਾ ਈਡੀ ਰਿਮਾਂਡ 1 ਅਪ੍ਰੈਲ ਤੱਕ ਵਧਾ ਦਿੱਤਾ ਹੈ। ਦੱਸ ਦਈਏ ਕਿ ਅਰਵਿੰਦ ਕੇਜਰੀਵਾਲ ਨੂੰ ਰਾਊਜ਼ ਐਵੇਨਿਊ ਕੋਰਟ ‘ਚ ਪੇਸ਼ ਕੀਤਾ ਗਿਆ। ਕੇਜਰੀਵਾਲ ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ਵਿੱਚ ਹਨ।
ਈਡੀ ਦੇ ਵਕੀਲ ਐਸਵੀ ਰਾਜੂ ਨੇ ਅਦਾਲਤ ਵਿੱਚ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਬਿਆਨ ਦਰਜ ਕਰ ਲਏ ਗਏ ਹਨ, ਉਹ ਸਪੱਸ਼ਟ ਜਵਾਬ ਨਹੀਂ ਦੇ ਰਹੇ ਹਨ। ਉਨ੍ਹਾਂ ਨੂੰ ਬਾਕੀ ਦੋਸ਼ੀਆਂ ਨਾਲ ਆਹਮੋ-ਸਾਹਮਣੇ ਬਿਠਾਇਆ ਜਾਣਾ ਹੈ। ਇਸ ਤੋਂ ਇਲਾਵਾ ਕੇਜਰੀਵਾਲ ਇਲੈਕਟ੍ਰਾਨਿਕ ਡਿਵਾਈਸਾਂ ਦੇ ਪਾਸਵਰਡ ਵੀ ਨਹੀਂ ਦੱਸ ਰਹੇ ਹਨ। ਉਹ ਕਹਿ ਰਹੇ ਹਨ ਕਿ ਉਹ ਆਪਣੇ ਵਕੀਲ ਨਾਲ ਗੱਲ ਕਰਕੇ ਦੇਣਗੇ।
