ਕੈਨੇਡਾ ਤੋਂ ਫਿਰ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਇਕ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦੀ ਖਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਚਰਨਜੀਤ ਸਿੰਘ ਚੀਮਾ ਵਜੋਂ ਹੋਈ ਹੈ ਅਤੇ ਉਹ ਪਟਿਆਲਾ ਦੇ ਹਲਕਾ ਘਨੌਰੀ ਅਧੀਨ ਪੈਂਦੇ ਪਿੰਡ ਸੇਹਰੀ ਦਾ ਰਹਿਣ ਵਾਲਾ ਸੀ।
ਜਾਣਕਾਰੀ ਮੁਤਾਬਕ ਚਰਨਜੀਤ ਸਿੰਘ ਸਾਢੇ ਚਾਰ ਸਾਲ ਪਹਿਲਾਂ ਕੈਨੇਡਾ ਗਿਆ ਸੀ। ਚਰਨਜੀਤ ਸਿੰਘ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਤੇ ਮਾਂ ਨੇ ਬਹੁਤ ਮੁਸ਼ਕਲਾਂ ਨਾਲ ਆਪਣੇ ਪੁੱਤ ਨੂੰ ਵਿਦੇਸ਼ ਭੇਜਿਆ ਸੀ ਤਾਂ ਜੋ ਉਹ ਆਪਣਾ ਸੁਨਹਿਰੀ ਭਵਿੱਖ ਬਣਾ ਸਕੇ।
