ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਪਿੰਡ ਸਿੰਘਾਵਾਲਾ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਨੌਜ਼ਵਾਨ ਦੀ ਪਹਿਚਾਣ ਰਣਜੀਤ ਸਿੰਘ ਉਮਰ ਕਰੀਬ 22 ਸਾਲ ਵਜੋ ਹੋਈ ਹੈ।
ਮ੍ਰਿਤਕ ਰਣਜੀਤ ਦੇ ਪਿਤਾ ਸ਼ਿਵਚਰਨ ਸਿੰਘ ਨੇ ਦੱਸਿਆ ਕਿ ਮੋਟਰਸਾਈਕਲ ‘ਤੇ ਦੋ ਲੜਕੇ ਘਰ ਆਏ ਸਨ, ਜਿਨ੍ਹਾਂ ‘ਚੋਂ ਇਕ ਨੇ ਆਪਣਾ ਮੂੰਹ ਢੱਕਿਆ ਹੋਇਆ ਸੀ ਅਤੇ ਉਸਤੋਂ ਬਾਅਦ ਮੈਨੂੰ ਕਿਸੇ ਨੇ ਦੱਸਿਆ ਕਿ ਤੁਹਾਡਾ ਲੜਕਾ ਪਾਰਕ ‘ਚ ਬੇਹੋਸ਼ੀ ਦੀ ਹਾਲਤ ‘ਚ ਪਿਆ ਹੈ, ਜਿਸ ਨੂੰ ਹਸਪਤਾਲ ਲਿਆਂਦਾ ਗਿਆ।
ਜਿੱਥੇ ਡਾਕਟਰਾਂ ਨੇ ਉਸ ਨੂੰ ਇਲਾਜ ਦੌਰਾਨ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਇਸ ਮਾਮਲੇ ‘ਚ ਦੋ ਲੜਕਿਆਂ ਨੂੰ ਹਿਰਾਸਤ ‘ਚ ਲਿਆ ਹੈ। ਪੁਲਿਸ ਅਧਿਕਾਰੀ ਵੱਲੋਂ ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਦੱਸਿਆ ਕਿ ਜਾਂਚ ‘ਤੋਂ ਬਾਅਦ ਉਨ੍ਹਾਂ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।