ਹਾਈਕੋਰਟ ਵੱਲੋ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ

ਦਿੱਲੀ ਹਾਈਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਹੁਦੇ ਤੋਂ ਹਟਾਉਣ ਲਈ ਦਾਇਰ ਦੂਜੀ ਜਨਹਿੱਤ ਪਟੀਸ਼ਨ ਨੂੰ ਵੀ ਰੱਦ ਕਰ ਦਿੱਤਾ ਹੈ। ਹਾਲਾਂਕਿ ਅਦਾਲਤ ਨੇ ਕਿਹਾ ਕਿ ਕਈ ਵਾਰ ਨਿੱਜੀ ਹਿੱਤਾਂ ਨੂੰ ਰਾਸ਼ਟਰੀ ਹਿੱਤ ਦੇ ਅਧੀਨ ਕਰਨਾ ਪੈਂਦਾ ਹੈ।

ਦੱਸ ਦਈਏ ਕਿ ਇਸਤੋਂ ਪਹਿਲਾਂ ਵੀ ਅਦਾਲਤ ਨੇ ਅਜਿਹੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਪਟੀਸ਼ਨ ਨੂੰ ਰੱਦ ਕਰਦਿਆਂ ਅਦਾਲਤ ਨੇ ਕਿਹਾ ਕਿ ਅਸੀਂ ਕਿਵੇਂ ਕਹਿ ਸਕਦੇ ਹਾਂ ਕਿ ਸਰਕਾਰ ਕੰਮ ਨਹੀਂ ਕਰ ਰਹੀ ਹੈ।

Tags :