ਮਾਨਸਾ : ਮਾਨਸਾ ਜ਼ਿਲ੍ਹੇ ਦੇ ਪਿੰਡ ਅਕਲੀਆ ਦੇ 24 ਸਾਲਾ ਨੌਜਵਾਨ ਲਵਪ੍ਰੀਤ ਸਿੰਘ, ਜੋ ਕਿ ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿੱਚ ਤਾਇਨਾਤ ਸੀ, ਉਸਦੀ ਡਿਊਟੀ ਦੌਰਾਨ ਗੋਲੀ ਲੱਗਣ ਨਾਲ ਮੌਤ ਹੋ ਗਈ | ਪਿੰਡ ਦੇ ਸਰਪੰਚ ਨੇ ਦੱਸਿਆ ਕਿ ਲਵਪ੍ਰੀਤ ਸਿੰਘ 2 ਸਾਲ ਪਹਿਲਾਂ ਅਗਨੀ ਵੀਰ ਸਕੀਮ ਤਹਿਤ ਫੌਜ ਵਿੱਚ ਭਰਤੀ ਹੋਇਆ ਸੀ ਅਤੇ ਉਸਦਾ ਅੰਤਿਮ ਸੰਸਕਾਰ ਅੱਜ ਪਿੰਡ ਅਕਲੀਆ ਵਿੱਚ ਕੀਤਾ ਜਾਵੇਗਾ, ਤੇ ਉਸਦਾ ਮਿਰਤਕ ਦੇਹ ਉਸਦੇ ਜੱਦੀ ਪਿੰਡ ਪਹੁੰਚ ਗਿਆ ਆ ਤੇ ਮਾਪੇਆ ਦਾ ਰੋ-ਰੋ ਬੁਰਾ ਹਾਲ ਆ

