ਜਤਿੰਦਰ ਮਸੀਹ ਗੌਰਵ ਨੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨਾਲ ਕੀਤੀ ਮੁਲਾਕਾਤ

ਦਿੱਲੀ : ਅੱਜ ਦਿੱਲੀ ਵਿਖੇ ਗਲੋਬਲ ਕ੍ਰਿਸਚਿਅਨ ਐਕਸ਼ਨ ਕਮੇਟੀ ਦੇ ਪ੍ਰਧਾਨ ਸ਼੍ਰੀ ਜਤਿੰਦਰ ਮਸੀਹ ਗੌਰਵ ਵਲੋ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ੍ਰ: ਇਕਬਾਲ ਸਿੰਘ ਲਾਲਪੁਰਾ ਦੇ ਸੱਦੇ ਤੇ ਮਸੀਹ ਭਾਈਚਾਰੇ ਦੀ ਮੀਟਿੰਗ ਵਿੱਚ ਹਿੱਸਾ ਲੈਣ ਦਾ ਮੌਕਾ ਮਿਲਿਆ। ਜਿਸ ਵਿੱਚ ਭਾਰਤ ਵਿੱਚ ਮਸੀਹ ਧਰਮ ਨੂੰ ਲੇ ਕੇ ਆ ਰਹੀਆ ਮੁਸ਼ਕਲਾਂ ਤੇ ਚਰਚਾ ਕੀਤੀ ਗਈ। ਇਸ ਮੌਕੇ ਤੇ ਪਿਛਲੇ ਦਿਨੀਂ ਪੰਜਾਬ ਵਿੱਚ ਕ੍ਰਿਸਮਿਸ ਦੌਰਾਨ ਵਾਪਰੀਆਂ ਘਟਨਾਵਾਂ ਅਤੇ ਮਸੀਹ ਧਰਮ ਦੇ ਬਾਰੇ ਸੋਸ਼ਲ ਮੀਡੀਆ ਤੇ ਚਲ ਰਹੀ ਵਿਰੋਧੀ ਪਰਚਾਰ ਸਬੰਧੀ ਵੀ ਵਿਚਾਰ ਚਰਚਾ ਕਰਕੇ ਇਕ ਮੰਗ ਪੱਤਰ ਸੌਪਿਆ ਗਿਆ। ਇਸ ਮੌਕੇ ਤੇ ਉਹਨਾਂ ਨਾਲ ਗਲੋਬਲ ਕ੍ਰਿਸਚਿਅਨ ਐਕਸ਼ਨ ਕਮੇਟੀ ਦੇ ਕੋ ਆਰਡੀਨੇਟਰ ਸ਼੍ਰੀ ਵਲੈਤ ਮਸੀਹ ਬੰਟੀ ਅਜਨਾਲਾ ਵੀ ਹਾਜਿਰ ਸਨ

Tags :