ਡੇਰਾ ਸੱਚਾ ਸੌਦਾ ਪ੍ਰੇਮੀ ਕਤਲ ਮਾਮਲਾ: ਦਿੱਲੀ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਗੋਲਡੀ ਬਰਾੜ ਗੈਂਗ ਦੇ 3 ਸ਼ੂਟਰ ਗ੍ਰਿਫਤਾਰ

ਚੰਡੀਗੜ੍ਹ: ਡੇਰਾ ਸੱਚਾ ਸੌਦਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਮਾਮਲੇ ‘ਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਗੈਂਗਸਟਰ ਗੋਲਡੀ ਬਰਾੜ ਗੈਂਗ ਦੇ 3 ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਸੂਤਰਾਂ ਮੁਤਾਬਿਕ, ਗ੍ਰਿਫਤਾਰ ਕੀਤੇ ਦੋਸ਼ੀਆਂ ‘ਵਿੱਚੋ ਦੋ ਹਰਿਆਣਾ ਦੇ ਰੋਹਤਕ ਦੇ ਰਹਿਣ ਵਾਲੇ ਹਨ, ਜਦਕਿ 1 ਭਿਵਾਨੀ ਦਾ ਰਹਿਣ ਵਾਲਾ ਹੈ।

ਦੱਸ ਦਇਏ ਕਿ ਡੇਰਾ ਸੱਚਾ ਸੌਦਾ ਦੇ ਪ੍ਰੇਮੀ ਅਤੇ 2015 ਦੇ ਬਰਗਾੜੀ ਬੇਅਦਬੀ ਮਾਮਲੇ ਦੇ ਦੋਸ਼ੀ ਪ੍ਰਦੀਪ ਸਿੰਘ ਦੀ ਵੀਰਵਾਰ ਸਵੇਰੇ ਫਰੀਦਕੋਟ ਦੇ ਕੋਟਕਪੂਰਾ ਵਿੱਚ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਸ਼ੁਰੁਆਤੀ ਕਾਰਵਾਈ ਵਿਚ ਪੁਲਿਸ ਨੇ ਅੱਜ ਹਮਲਾਵਰਾਂ ਵਿੱਚੋ ਦੋ ਦੇ ਘਰਾਂ ‘ਚ ਛਾਪੇਮਾਰੀ ਕੀਤੀ। ਦਿੱਲੀ ਪੁਲਸ ਦਾ ਸਪੈਸ਼ਲ ਸੈੱਲ ਫੜੇ ਗਏ ਆਰੋਪੀਆਂ ਤੋਂ ਪੁੱਛਗਿੱਛ ਕਰ ਰਿਹਾ ਹੈ ਤਾਂ ਜੋ ਮਾਮਲੇ ਵਿਚ ਹੋਰ ਵਡੇ ਖੁਲਾਸੇ ਹੋ ਸਕਣ ਅਤੇ ਬਾਕੀ ਦੋਸ਼ੀਆਂ ਨੂੰ ਵੀ ਗ੍ਰਿਫਤਾਰ ਕੀਤਾ ਜਾ ਸਕੇ।